ਲੁਧਿਆਣਾ, 18 ਦਸੰਬਰ (ਡਾ. ਤਰਲੋਚਨ ਸਿੰਘ)-ਭਾਰਤ-ਚੀਨ ਦੋਸਤੀ ਦੇ ਪ੍ਰਤੀਕ ਡਾ. ਦਵਾਰਕਾ ਨਾਥ ਕੋਟਨਿਸ ਦੀ ਯਾਦ ਨੂੰ ਸਮਰਪਿਤ ਅਤੇ ਚੀਨ ਲਈ ਭਾਰਤੀ ਮੈਡੀਕਲ ਮਿਸ਼ਨ ਅਤੇ ਡਾ. ਡੀ.ਐਨ. ਕੋਟਨਿਸ ਐਕਿਊਪੰਕਚਰ ਚੈਰੀਟੇਬਲ ਹਸਪਤਾਲ, ਸਲੇਮ ਟਾਬਰੀ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ 7 ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ 19 ਦਸੰਬਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਗੁਰਦੁਆਰਾ ਸ਼ਹੀਦਾਂ ਪਿੰਡ ਸੁਧਾਰ, ਤਹਿਸੀਲ ਰਾਏਕੋਟ, ਲੁਧਿਆਣਾ ਵਿਖੇ ਲਗਾਇਆ ਜਾਵੇਗਾ¢ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਹਰਜਿੰਦਰ ਕÏਰ ਵਲੋਂ ਕੀਤਾ ਜਾਵੇਗਾ¢ ਕੈਂਪ ਦÏਰਾਨ ਡਾ. ਇੰਦਰਜੀਤ ਸਿੰਘ, ਡਾ. ਰਘੁਬੀਰ ਸਿੰਘ ਅਤੇ ਡਾ. ਬਲਜਿੰਦਰ ਸਿੰਘ ਐਕਿਊਪੰਕਚਰ ਰਾਹੀਂ ਬਿਨਾਂ ਸਰਜਰੀ ਦੇ ਪੁਰਾਣੀਆਂ ਅਤੇ ਗੁੰਝਲਦਾਰ ਬਿਮਾਰੀਆਂ ਦਾ ਸਫਲਤਾਪੂਰਵਕ ਇਲਾਜ ਕਰਨਗੇ ¢ ਇਸ ਮÏਕੇ ਇਕਬਾਲ ਸਿੰਘ ਗਿੱਲ, ਆਈ.ਪੀ.ਐਸ., ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ, ਲੁਧਿਆਣਾ ਵਿਸ਼ੇਸ਼ ਤÏਰ 'ਤੇ ਹਾਜ਼ਰ ਰਹਿਣਗੇ¢