22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਖ਼ੂਨਦਾਨ ਕਰਨ ਵਾਲੇ ਦਾਨੀ ਫ਼ਰਿਸ਼ਤੇ ਸਮਾਨ-ਬੈਂਸ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ 18 ਦਸੰਬਰ (ਜਤਿੰਦਰ ਭੰਬੀ)-ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਹਲਕਾ ਆਤਮ ਨਗਰ ਅਤੇ ਦੱਖਣੀ ਹਲਕੇ 'ਚ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਰ ਐਤਵਾਰ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ | ਲੜੀਵਾਰ ਚੱਲ ਰਹੇ ਖ਼ੂਨਦਾਨ ਕੈਂਪ ਦੇ ਦÏਰਾਨ ਇਸ ਵਾਰ ਆਤਮ ਨਗਰ ਵਾਰਡ ਨੰਬਰ 47,51,52 ਦੀ ਟੀਮ ਵਲੋਂ ਮੰਡਲ ਪ੍ਰਧਾਨ ਟੋਨੀ ਅਰੋੜਾ ਦੀ ਅਗਵਾਈ ਵਿਚ ਮਾਡਲ ਟਾਊਨ ਕਲੱਬ ਹਾਊਸ ਵਿਖੇ ਕੈਂਪ ਲਗਾਇਆ ਗਿਆ¢ਕੈਂਪ ਵਿਚ ਵਿਸ਼ੇਸ਼ ਤÏਰ 'ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਯੂਥ ਪ੍ਰਧਾਨ ਹੈਪੀ ਲਾਲੀ ਨੇ ਸ਼ਮੂਲੀਅਤ ਕਰ ਕੇ ਖ਼ੂਨਦਾਨ ਕਰਨ ਵਾਲਿਆਂ ਦੀ ਹÏਸਲਾ ਅਫਜ਼ਾਈ ਕੀਤੀ ¢ ਇਸ ਮÏਕੇ ਬੈਂਸ ਨੇ ਸਾਰਿਆਂ ਨੂੰ ਖ਼ੂਨਦਾਨ ਦੇ ਮਹੱਤਵ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ¢ ਆਪਣੀ ਇੱਛਾ ਨਾਲ ਦਾਨ ਕੀਤਾ ਖ਼ੂਨ ਕਿਸੇ ਦੇ ਜੀਵਨ ਨੂੰ ਬਚਾ ਸਕਦਾ ਹੈ ¢ ਮਨੁੱਖਤਾ ਦੀ ਸੇਵਾ ਤੋਂ ਵੱਧ ਕੇ ਕੋਈ ਕੰਮ ਨਹੀਂ ਹੈ ¢ਸਿਹਤਮੰਦ ਵਿਅਕਤੀ ਖ਼ੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾ ਸਕਦੇ ਹਨ | ਬੈਂਸ ਨੇ ਕਿਹਾ ਕਿ ਖ਼ੂਨਦਾਨ ਕਰਨਾ ਵੀ ਮਾਨਵਤਾ ਦੀ ਸੇਵਾ ਕਰਨਾ ਬਰਾਬਰ ਹੈ | ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਕਾਂਗਰਸ ਵਰਕਰਾਂ ਵਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਇਹ ਕੈਂਪ ਸਮਾਜ ਵਾਸਤੇ ਇਕ ਵਧੀਆ ਉਪਰਾਲਾ ਹੈ | ਖ਼ੂਨਦਾਨ ਕੈਂਪ ਵਿਚ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਚ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ¢ ਇਸ ਮÏਕੇ ਦਲਜੀਤ ਸਿੰਘ ਟੱਕਰ, ਦਵਿੰਦਰ, ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਪਾਰਿਕ ਸ਼ਰਮਾ, ਜਤਿੰਦਰ ਪੰਧੇਰ, ਬੰਟੀ ਸਿੰਘ, ਸ਼ਮਸ਼ੇਰ, ਹਰਪ੍ਰੀਤ ਸੇਠੀ ਆਦਿ ਨੇ ਬੈਂਸ ਅਤੇ ਹੋਰ ਪਤਵੰਤੇ ਲੋਕਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ 29ਵਾਂ ਮਹਾਨ ਕੀਰਤਨ ਦਰਬਾਰ ਭਲਕੇ <br/> ਅਗਲੀ ਖ਼ਬਰ ਡਾ. ਕੋਟਨਿਸ ਹਸਪਤਾਲ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ 7 ਰੋਜ਼ਾ ਮੁਫ਼ਤ ਐਕਿਊਪੰਕਚਰ ਕੈਂਪ ਅੱਜ ਤੋਂ ਸ਼ੁਰੂ
Ad Position 24