22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ 29ਵਾਂ ਮਹਾਨ ਕੀਰਤਨ ਦਰਬਾਰ ਭਲਕੇ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਦੀਆਲਾ ਜੀ ਅਤੇ ਭਾਈ ਸਤੀ ਦਾਸ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 29ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਸੇਵਕ ਨੌਜਵਾਨ ਸਭਾ ਦੁੱਗਰੀ ਫੇਸ 1 ਵਲੋਂ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ 20 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾਂ ਰਿਹਾ ਹੈ¢ ਸਮਾਗਮ ਦੀ ਪ੍ਰਚਾਰ ਸਮਗਰੀ ਜਾਰੀ ਕਰਨ ਸਮੇਂ ਗੱਲਬਾਤ ਕਰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗੁਰੂ ਸੇਵਕ ਨੌਜਵਾਨ ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਚਾਵਲਾ ਨੇ ਦੱਸਿਆ ਕਿ ਇਹ 29ਵਾਂ ਕੀਰਤਨ ਦਰਬਾਰ ਸਮਾਗਮ ਸ਼ਾਮ 6.00 ਵਜੇ ਤੋਂ ਰਾਤ 11.00 ਵਜੇ ਤੱਕ ਚੱਲੇਗਾ, ਜੋ ਕਿ ਮਾਤਾ ਵਿਪਨਪ੍ਰੀਤ ਕÏਰ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਵਾਲਿਆਂ ਦੀ ਦੇਖ ਰੇਖ ਹੇਠ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਅਤੇ ਪ੍ਰਚਾਰਕ ਹਾਜ਼ਰੀਆਂ ਭਰਨਗੇ¢ ਸ਼ਾਮ ਦੇ ਸਮਾਗਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਬਾਅਦ ਵਿਚ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੀਆਂ¢ਉਪਰੰਤ ਭਾਈ ਸਤਿੰਦਰ ਪਾਲ ਸਿੰਘ ਲੁਧਿਆਣਾ ਵਾਲੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਸਿਮਰਨ ਰਾਹੀਂ ਨਿਹਾਲ ਕਰਨਗੇ | ਇਸ ਦੌਰਾਨ ਗੁਰੂ ਜੱਸ ਨਾਲ ਜੋੜਨਗੇ¢ ਊਨਾ ਤੋਂ ਬਾਅਦ ਭਾਈ ਨਵਦੀਪ ਸਿੰਘ ਅਤੇ ਗਿਆਨੀ ਮਿਲਾਪ ਸਿੰਘ (ਹੈੱਡ ਗ੍ਰੰਥੀ ਹੇਮਕੁੰਟ ਸਾਹਿਬ) ਅਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦਾ ਕੀਰਤਨੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ¢ ਇਸ ਮੌਕੇ ਸੁਖਵਿੰਦਰ ਸਿੰਘ ਖਾਲਸਾ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਬਲਬੀਰ ਸਿੰਘ, ਯਸ਼ਪਾਲ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਸਿਮਰਨਜੀਤ ਸਿੰਘ, ਸੰਦੀਪ ਸਿੰਘ, ਰਾਜਦੀਪ ਸਿੰਘ, ਇੰਦਰਬੀਰ ਸਿੰਘ, ਪਰਮਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਜਵਾ ਨੇ ਕੀਤਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਨੰੂ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ <br/> ਅਗਲੀ ਖ਼ਬਰ ਖ਼ੂਨਦਾਨ ਕਰਨ ਵਾਲੇ ਦਾਨੀ ਫ਼ਰਿਸ਼ਤੇ ਸਮਾਨ-ਬੈਂਸ <br/>
Ad Position 24