21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ੋਨ ਹੰਬੜਾਂ ਤੋਂ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਜੀਤਪਾਲ ਕੌਰ 1912 ਵੋਟਾਂ ਦੇ ਫਰਕ ਨਾਲ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਲਾਡੋਵਾਲ, 18 ਦਸੰਬਰ (ਬਲਬੀਰ ਸਿੰਘ ਰਾਣਾ)-ਜ਼ੋਨ ਹੰਬੜਾਂ ਤੋਂ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਜੀਤਪਾਲ ਕੌਰ ਪਤਨੀ ਸਰਪੰਚ ਹਰਨੇਕ ਸਿੰਘ ਲਾਦੀਆਂ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਨਾਲੋਂ 1912 ਵੋਟਾਂ ਵੱਧ ਹਾਸਿਲ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਵਿਚ ਕਾਮਯਾਬ ਹੋ ਗਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਅਜੀਤਪਾਲ ਕੌਰ ਦੇ ਪਤੀ ਸਰਪੰਚ ਹਰਨੇਕ ਸਿੰਘ ਲਾਦੀਆਂ ਨੇ ਦੱਸਿਆ ਕਿ ਬੀਬੀ ਅਜੀਤਪਾਲ ਕੌਰ (ਆਪ) ਨੇ 7809 ਵੋਟਾਂ ਹਾਸਿਲ ਕੀਤੀਆਂ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਨੂੰ 5897 ਵੋਟਾਂ ਪਈਆਂ, ਜਦ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਨੂੰ 5731 ਵੋਟਾਂ ਪ੍ਰਾਪਤ ਹੋਈਆਂ | ਉਨ੍ਹਾਂ ਦੱਸਿਆ ਕਿ ਜ਼ੋਨ ਹੰਬੜਾਂ ਤੋਂ ਦੋਹਾਂ ਵਿਰੋਧੀ ਉਮੀਦਵਾਰਾਂ ਨੂੰ ਬੀਬੀ ਅਜੀਤਪਾਲ ਕੌਰ 1912 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜੇਤੂ ਬਣੇ ਹਨ, ਜਿਨ੍ਹਾਂ ਨੂੰ ਫੁੱਲਾਂ ਦੇ ਹਾਰ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਤੇ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਪ੍ਰੇਮਪਾਲ ਸਿੰਘ ਲਾਦੀਆਂ, ਜਸਪਾਲ ਸਿੰਘ ਜੱਸਾ, ਅਰਵਿੰਦਰ ਸਿੰਘ, ਕਰਨਵੀਰ ਸਿੰਘ ਗਿੱਲ, ਹਰਦੇਵ ਸਿੰਘ ਸੈਬੀ, ਸਿਕੰਦਰ ਕੁਮਾਰ, ਸੰਦੀਪ ਸਿੰਘ ਸੈਬੀ ਤੋਂ ਇਲਾਵਾ ਹੋਰ ਸਮਰਥਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਟਕ ਪ੍ਰਧਾਨ ਸਵਰਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ <br/> ਅਗਲੀ ਖ਼ਬਰ ਜ਼ੋਨ ਭੱਟੀਆਂ ਤੋਂ ਬਲਾਕ ਸੰਮਤੀ ਉਮੀਦਵਾਰ ਅਮਨਦੀਪ ਕੌਰ 76 ਵੋਟਾਂ ਦੇ ਫਰਕ ਨਾਲ ਹੋਏ ਜੇਤੂ <br/>
Ad Position 24