21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਇੰਟਕ ਪ੍ਰਧਾਨ ਸਵਰਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਜਤਿੰਦਰ ਭੰਬੀ)-ਰਾਂਚੀ ਕਾਲੋਨੀ ਏਕਨੂਰ ਵਿਕਲਾਂਗ ਬੱਚਿਆਂ ਦੇ ਸਕੂਲ ਵਿਖੇ ਬੱਚਿਆਂ ਨੂੰ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਉਸ ਦੇ ਸਾਥੀਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਦਾ ਕੱਪੜਾ, ਜੁਰਾਬਾਂ, ਕੋਟੀਆਂ ਅਤੇ ਫੱਲਾਂ ਦੀ ਸੇਵਾ ਕੀਤੀ | ਇਸ ਮੌਕੇ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਬੋਲਦਿਆਂ ਜਿੱਥੇ ਇਨ੍ਹਾਂ ਸਕੂਲਾਂ ਨੂੰ ਚਲਾਉਣ ਵਾਲੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਨੇ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਵਲੋਂ ਆਪਣੇ ਸਾਥੀਆਂ ਬਲਦੇਵ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ ਚੰਨੀ, ਅਮਰ ਸਿੰਘ ਆਦਿ ਦੇ ਸਹਿਯੋਗ ਨਾਲ ਕੀਤੀ ਗਈ ਹੈ, ਜੋ ਕਿ ਸਮੇਂ ਸਮੇਂ ਸਿਰ ਅਜਿਹੇ ਉਦਮ ਲਈ ਬਣਦਾ ਯੋਗਦਾਨ ਪਾਉਂਦੇ ਰਹਿੰਦੇ ਹਨ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਇੰਟਕ ਪ੍ਰਧਾਨ ਸਵਰਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਵਾਰਡ 45 'ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ <br/> ਅਗਲੀ ਖ਼ਬਰ ਜ਼ੋਨ ਹੰਬੜਾਂ ਤੋਂ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਜੀਤਪਾਲ ਕੌਰ 1912 ਵੋਟਾਂ ਦੇ ਫਰਕ ਨਾਲ ਜੇਤੂ <br/>
Ad Position 24