ਲੁਧਿਆਣਾ, 18 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਅਧੀਨ ਅੱਜ ਮੋਬਾਈਲ ਵੈਨ ਰਾਹੀਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਇਲਾਕਾ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮÏਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਨਿਪਟਾਰਾ ਕੀਤਾ ਗਿਆ ¢ ਇਸ ਮÏਕੇ ਵਿਧਾਇਕ ਸਿੱਧੂ ਆਪਣੇ ਨਾਲ ਇਲਾਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ, ਏ.ਸੀ.ਪੀ. ਸਤਵਿੰਦਰ ਸਿੰਘ ਵਿਰਕ, ਐਸ.ਐਚ.ਓ. ਬਲਵੰਤ ਸਿੰਘ, ਬਿਜਲੀ ਬੋਰਡ, ਫੂਡ ਸਪਲਾਈ, ਬੀ.ਐਨ.ਐਮ. ਸੈਲ ਅਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਲੈ ਕੇ ਪਹੁੰਚੇ ਸਨ ਤਾਂ ਜੋ ਸਥਾਨਕ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ¢ ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਆਪਣੇ ਇਸ ਪ੍ਰੋਗਰਾਮ ਨੂੰ ਅੱਗੇ ਵੀ ਚੱਲਦਾ ਰੱਖਣਗੇ¢