21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਆਲਮਗੀਰ ਸਾਲਾਨਾ ਸਭਾ ਸੰਬੰਧੀ ਗੁਰਦੁਆਰਾ ਪ੍ਰਬੰਧਕਾਂ ਨੇ ਨਗਰ ਨਿਵਾਸੀਆਂ ਅਤੇ ਸੰਗਤਾਂ ਨਾਲ ਕੀਤੀ ਅਹਿਮ ਬੈਠਕ <br/>

Ad Position 21
No active advertisement
ਸਾਲਾਨਾ ਸਭਾ ਸੰਬੰਧੀ ਮੀਟਿੰਗ ਮੌਕੇ ਹਾਜ਼ਰ ਨਗਰ ਨਿਵਾਸੀਆਂ ਨਾਲ ਐਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਅਤੇ ਹੋਰ | ਤਸਵੀਰ-ਜਰਨੈਲ ਸਿੰਘ ਪੱਟੀ <br/> 19-12-2025
ਆਲਮਗੀਰ, 18 ਦਸੰਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਲਮਗੀਰ ਦੀ ਧਰਤੀ ਤੇ ਆਪਣੇ ਪਵਿੱਤਰ ਚਰਨ ਪਾਉਣ ਦੀ ਯਾਦ ਨੂੰ ਸਮਰਪਿਤ ਕਰਵਾਈ ਜਾਂਦੀ ਸਲਾਨਾ ਸਭਾ (ਜੋੜ ਮੇਲ) ਦੇ ਪ੍ਰਬੰਧਾਂ ਅਤੇ ਤਿਆਰੀਆਂ ਸਬੰਧੀ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨਾਲ ਗੁਰਦੁਆਰਾ ਪ੍ਰਬੰਧਕਾਂ ਨੇ ਇੱਕ ਅਹਿਮ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਦੀ ਸਾਂਝੀ ਅਗਵਾਈ ਹੇਠ ਕਰਵਾਈ | ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜਥੇਦਾਰ ਆਲਮਗੀਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ 14 ਪੋਹ 1761 ਸੰਮਤ ਵਾਲੇ ਦਿਨ ਮਾਛੀਵਾੜੇ ਦੇ ਜੰਗਲਾਂ ਵਿੱਚੋਂ ਹੁੰਦੇ ਹੋਏ ਆਲਮਗੀਰ ਵਿਖੇ ਪਹੁੰਚੇ ਸਨ ਅਤੇ ਇਥੇ ਹੀ ਗੁਰੂ ਜੀ ਨੇ 15 ਅਤੇ 16 ਪੋਹ ਨੂੰ ਵਿਸ਼ਰਾਮ ਕੀਤਾ ਸੀ | ਉਨ੍ਹਾਂ ਦੱਸਿਆ ਕਿ ਇਸੇ ਜਗ੍ਹਾ 'ਤੇ ਹੀ ਭਾਈ ਨਗਾਹੀਆ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਨੀਲਾ ਘੋੜਾ ਭੇਟ ਕੀਤਾ ਸੀ, ਜਿਸ ਬਦਲੇ ਭਾਈ ਨਗਾਹੀਆ ਸਿੰਘ ਜੀ ਅਤੇ ਉਹਨਾਂ ਦੇ ਪੂਰੇ ਪਰਿਵਾਰ ਨੂੰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ | ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ 14, 15 ਅਤੇ 16 ਪੋਹ ਨੂੰ ਸਲਾਨਾ ਸਭਾ (ਜੋੜਮੇਲ) ਕਰਵਾਈ ਜਾਂਦੀ ਹੈ | ਜਥੇਦਾਰ ਆਲਮਗੀਰ ਨੇ ਦੱਸਿਆ ਕਿ 28 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਸਾਢੇ 10 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ, ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਗਤਾਂ ਦੇ ਦਰਸ਼ਨ ਦੀਦਾਰੇ ਲਈ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰਨਗੇ | ਮੈਂਬਰ ਜਥੇਦਾਰ ਜੱਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਗਰ ਕੀਰਤਨ ਮੌਕੇ ਨਗਰ ਵਿੱਚ ਵੱਖ-ਵੱਖ ਪੜਾਵਾਂ 'ਤੇ ਠਹਿਰਾਓ ਅਤੇ ਲੰਗਰਾਂ ਸਬੰਧੀ ਨਗਰ ਨਿਵਾਸੀਆਂ ਨਾਲ ਭਰਵੀਆਂ ਵਿਚਾਰਾਂ ਕੀਤੀਆਂ ਗਈਆਂ | ਜਥੇਦਾਰ ਜੱਲਾ ਨੇ ਦੱਸਿਆ ਕਿ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦੇ ਹੋਏ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ | ਇਸ ਮੌਕੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਭਾਈ ਬਘੇਲ ਸਿੰਘ, ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾਕਾਰ ਸੇਵਾ, ਗੁਰਦੀਪ ਸਿੰਘ ਰਾਜੂ ਦਿਉਲ ਆਲਮਗੀਰ, ਮਨਪ੍ਰੀਤ ਸਿੰਘ ਖਟੜਾ, ਤਲਵਿੰਦਰ ਸਿੰਘ ਮੁਲਤਾਨੀ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਆਲਮਗੀਰ, ਸਾਬਕਾ ਬਲਾਕ ਸੰਮਤੀ ਮੈਂਬਰ, ਬਲਦੇਵ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ ਗਿੱਲ, ਕੁਲਵੰਤ ਸਿੰਘ, ਹੀਰਾ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਸਾਬਕਾ ਸਰਪੰਚ ਪਹਿਰਵਾਨ ਉਪਦੇਸ਼ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਮਨਦੀਪ ਸਿੰਘ, ਹਰਮੀਤ ਸਿੰਘ, ਗੁਰਦਿੱਤ ਸਿੰਘ, ਮਨਜੀਤ ਸਿੰਘ, ਜਸਨਪ੍ਰੀਤ ਸਿੰਘ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਵਾਰਡ 45 'ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ <br/>
Ad Position 24