21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ ਵੱਖ ਮਾਮਲੇ ਵਿਚ ਉਨ੍ਹਾਂ ਦੇ ਪਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਪਿੰਕੀ ਕੁਮਾਰੀ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸੰਦੀਪ ਕੁਮਾਰ ਵਾਸੀ ਗੁਰਬਖਸ਼ ਕਾਲੋਨੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸੋਨਾਲੀ ਵਾਸੀ ਜਗੀਰਪੁਰ ਦੀ ਸ਼ਿਕਾਇਤ 'ਤੇ ਨੀਤਿਸ ਸ਼ਰਮਾ ਵਾਸੀ ਕਾਲੀ ਸੜਕ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਖ਼ਿਲਾਫ਼ ਵੀ ਸ਼ਿਕਾਇਤਕਰਤਾ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨ ਦਾ ਦੋਸ਼ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਵਿਪੁਲ ਜੈਨ ਵਾਸੀ ਡਾ. ਸ਼ਾਮ ਸਿੰਘ ਰੋਡ ਦੀ ਸ਼ਿਕਾਇਤ 'ਤੇ ਟਾਰਜਨ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 5 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਐਕਟਿਵਾ ਚੋਰੀ
ਸਥਾਨਕ ਹੋਟਲ ਸਿਟੀ ਹਾਰਟ ਦੇ ਬਾਹਰੋਂ ਚੋਰਾਂ ਵਲੋਂ ਜਤਿਨ ਕੁਮਾਰ ਦਾ ਐਕਟੀਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਵਰਿੰਦਰ ਕੁਮਾਰ ਵਾਸੀ ਕਰਮਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1950 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਮੱਕੜ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਸੜਕ 'ਤੇ ਸੱਟੇਬਾਜ਼ੀ ਕਰ ਰਿਹਾ ਸੀ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਨਰਿੰਦਰ ਸਿੰਘ ਵਾਸੀ ਗਿੱਲ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਸ਼ੇਰਪੁਰ ਚੌਕ ਨੇੜਿਉਂ ਕਾਬੂ ਕੀਤਾ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਸ਼ਿਵਮ ਕੁਮਾਰ ਵਾਸੀ ਤਾਜਪੁਰ ਬੇਟ ਦੀ ਸ਼ਿਕਾਇਤ 'ਤੇ ਸੰਜੀਵ ਘਈ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 6 ਲੱਖ 75 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਹਾਲ ਦੀ ਕੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ |
ਕਿਰਾਏਦਾਰਾਂ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਯਸਪਾਲ ਗੁਪਤਾ ਵਾਸੀ ਸਾਊਥ ਸਿਟੀ ਦੀ ਸ਼ਿਕਾਇਤ 'ਤੇ ਦਿਲਾਵਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਸ਼ੇਰਪੁਰ ਕਲਾਂ ਅਤੇ ਪਰਮਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਨਵੀਂ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਉਸ ਪਾਸੋਂ ਇਕ ਜਾਇਦਾਦ ਕਿਰਾਏ 'ਤੇ ਲਈ ਸੀ, ਪਰ ਬਾਅਦ ਵਿਚ ਕਿਰਾਇਆ ਦੇਣਾ ਬੰਦ ਕਰ ਦਿੱਤਾ ਅਤੇ ਹੁਣ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਸ ਦੀ ਜਾਇਦਾਦ 'ਤੇ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ ਵਿਚ ਗੰਦਗੀ ਫੈਲਾਉਣ ਵਾਲੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਆਲਮਗੀਰ ਸਾਲਾਨਾ ਸਭਾ ਸੰਬੰਧੀ ਗੁਰਦੁਆਰਾ ਪ੍ਰਬੰਧਕਾਂ ਨੇ ਨਗਰ ਨਿਵਾਸੀਆਂ ਅਤੇ ਸੰਗਤਾਂ ਨਾਲ ਕੀਤੀ ਅਹਿਮ ਬੈਠਕ <br/>
Ad Position 24