ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਵਾਲੇ ਡੇਅਰੀ ਮਾਲਕਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਡੇਅਰੀ ਮਾਲਕ ਹਰਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਜੇ ਡੇਅਰੀ ਦੇ ਮਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀਆਂ ਉਤੇ ਵੀ ਦਰਿਆ ਵਿਚ ਗੰਦਗੀ ਸੁੱਟਣ ਦਾ ਦੋਸ਼ ਹੈ |