21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲਾਪਤਾ ਮੈਡੀਕਲ ਵਿਦਿਆਰਥੀ ਦੀ ਲਾਸ਼ ਸ਼ੱਕੀ ਹਾਲਾਤ ਵਿਚ ਨਹਿਰ ਵਿਚੋਂ ਬਰਾਮਦ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮੈਡੀਕਲ ਦੀ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਦੀ ਲਾਸ਼ ਪੁਲਿਸ ਨੇ ਸਿਧਵਾਂ ਨਹਿਰ ਵਿਚੋਂ ਬਰਾਮਦ ਕੀਤੀ ਹੈ | ਮਿ੍ਤਕ ਨੌਜਵਾਨ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸੀ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਨੂੰਗ੍ਰਹਿ ਮਾਰਕਰ ਵਜੋਂ ਕੀਤੀ ਗਈ ਹੈ ਅਤੇ ਉਹ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਸੀ ਤੇ ਉਸਦੀ ਉਮਰ 21 ਸਾਲ ਦੇ ਕਰੀਬ ਸੀ | ਉਕਤ ਨੌਜਵਾਨ ਪਿਛਲੇ ਚਾਰ ਦਿਨਾਂ ਤੋਂ ਹੋਸਟਲ ਤੋਂ ਲਾਪਤਾ ਸੀ ਅਤੇ ਇਸ ਸਬੰਧੀ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ ਸੀ, ਪਰ ਉਸਦਾ ਕਿਧਰੇ ਵੀ ਪਤਾ ਨਹੀਂ ਲੱਗਿਆ ਸੀ | ਹੁਣ ਉਸ ਦੀ ਲਾਸ਼ ਨਹਿਰ ਵਿਚੋਂ ਬਰਾਮਦ ਕੀਤੀ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ ਅਤੇ ਉਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ | ਪਰਿਵਾਰ ਮੈਂਬਰਾਂ ਨੇ ਨੌਜਵਾਨ ਦੀ ਹੱਤਿਆ ਦਾ ਸ਼ੱਕ ਪ੍ਰਗਟ ਕੀਤਾ ਹੈ ਅਤੇ ਪੁਲਿਸ ਨੂੰ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਹੈ | ਜਾਂਚ ਕਰ ਰਹੇ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਸਿਧਵਾਂ ਨਹਿਰ ਤੋਂ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ, ਪਰ ਫਿਰ ਵੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ¢ ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ | ਪੋਸਟਮਾਰਟਮ ਰਿਪੋਰਟ ਵਿਚ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਮੁਤਾਬਿਕ ਪੁਲਿਸ ਕਾਰਵਾਈ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਵਿਚ ਪੀ.ਏ.ਯੂ. ਦਾ ਅਹਿਮ ਯੋਗਦਾਨ-ਸ਼ਵਿੰਦਰ ਮਾਹਲ <br/> ਅਗਲੀ ਖ਼ਬਰ ਬੁੱਢੇ ਦਰਿਆ ਵਿਚ ਗੰਦਗੀ ਫੈਲਾਉਣ ਵਾਲੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ
Ad Position 24