21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਵਿਚ ਪੀ.ਏ.ਯੂ. ਦਾ ਅਹਿਮ ਯੋਗਦਾਨ-ਸ਼ਵਿੰਦਰ ਮਾਹਲ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਫ਼ਿਲਮੀ ਕਲਾਕਾਰ ਸ਼ਵਿੰਦਰ ਮਾਹਲ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਭਵਨ ਵਿਚ ਪਹੁੰਚਦਿਆਂ ਉਨ੍ਹਾਂ ਅੰਤਰਰਾਸ਼ਟਰੀ ਪ੍ਰਸਿੱਧ ਸਾਹਿਤਕਾਰਾਂ, ਖਿਡਾਰੀਆਂ ਅਤੇ ਵਿਗਿਆਨੀਆਂ ਨੂੰ ਸਤਿਕਾਰ ਭੇਟ ਕੀਤਾ, ਜਿਨ੍ਹਾਂ ਨੇ ਇਸ ਯੂਨੀਵਰਸਿਟੀ ਵਿਚ ਰਹਿੰਦਿਆਂ ਵਿਸ਼ਵ ਪ੍ਰਾਪਤੀਆਂ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਵਿਦਿਆਰਥੀ ਭਵਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਹੋਣਾ ਹੀ ਮਾਣ ਵਾਲੀ ਗੱਲ ਹੈ | ਸ਼ਵਿੰਦਰ ਮਾਹਲ ਦਾ ਯੂਨੀਵਰਸਿਟੀ ਵਿਚ ਸਵਾਗਤ ਕਰਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕਿਹਾ ਕਿ ਸ਼ਵਿੰਦਰ ਮਾਹਲ ਪੰਜਾਬੀ ਫ਼ਿਲਮ ਜਗਤ ਦਾ ਸਭ ਤੋਂ ਪੁਰਾਣਾ ਅਤੇ ਹਰਮਨ ਪਿਆਰਾ ਕਲਾਕਾਰ ਹੈ | ਉਨ੍ਹਾਂ ਦੱਸਿਆ ਕਿ ਸ਼ਵਿੰਦਰ ਮਾਹਲ ਨੇ ਪੰਜਾਬੀ ਸਮੇਤ ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿਚ 300 ਤੋਂ ਵੱਧ ਫ਼ਿਲਮਾਂ ਅਤੇ ਹੋਰ ਪੇਸ਼ਕਾਰੀਆਂ ਵਿਚ ਧੜੱਲੇਦਾਰ ਕੰਮ ਕੀਤਾ ਹੈ | ਯੂਨੀਵਰਸਿਟੀ ਦੇ ਐਸੋਸੀਏਟ ਡਾਇਰੈਕਟਰ ਸਭਿਆਚਾਰ ਡਾ. ਰੁਪਿੰਦਰ ਕੌਰ ਨੇ ਸ਼ਵਿੰਦਰ ਮਾਹਲ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਡਾ. ਮਹਿੰਦਰ ਸਿੰਘ ਰੰਧਾਵਾ ਵਲੋਂ ਬਣਾਏ ਪੇਂਡੂ ਜਨ ਜੀਵਨ ਦੇ ਅਜਾਇਬ ਘਰ ਬਾਰੇ ਵੀ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਰੋਡ ਦਾ ਫੈਕਟਰੀਆਂ ਦੇ ਤੇਜ਼ਾਬੀ ਪਾਣੀ ਨਾਲ ਹੋਇਆ ਬੁਰਾ ਹਾਲ <br/> ਅਗਲੀ ਖ਼ਬਰ ਲਾਪਤਾ ਮੈਡੀਕਲ ਵਿਦਿਆਰਥੀ ਦੀ ਲਾਸ਼ ਸ਼ੱਕੀ ਹਾਲਾਤ ਵਿਚ ਨਹਿਰ ਵਿਚੋਂ ਬਰਾਮਦ <br/>
Ad Position 24