21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਦੀ ਮÏਜੂਦਗੀ 'ਚ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਬੀਤੇ ਦਿਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਿਚ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾ ਦੇ ਮੈਂਬਰ ਅਤੇ ਰਾਸ਼ਟਰੀ ਪੁਨਰਵਾਸ ਦੇ ਮੈਂਬਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਕੇਂਦਰੀ ਮੰਤਰੀ ਵਰਿੰਦਰ ਕੁਮਾਰ ਇਸ ਮÏਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਬਿੰਦਰਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਬਿੰਦਰਾ ਪੰਜਾਬ ਦੇ ਇਕੋ ਇਕ ਆਗੂ ਹਨ, ਜਿਨ੍ਹਾਂ ਨੂੰ ਕਿ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਕੇਂਦਰੀ ਮੰਤਰੀ ਅਤੇ ਕੇਂਦਰੀ ਸੈਕਟਰੀ ਦੇ ਦਫ਼ਤਰ ਪਹੁੰਚਣ 'ਤੇ ਸੁਖਵਿੰਦਰ ਸਿੰਘ ਬਿੰਦਰਾ ਅਤੇ ਟੀਮ ਵਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ¢ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ ਅਤੇ ਉਨ੍ਹਾਂ ਦਾ ਵਿਭਾਗ ਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨÏਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ¢ ਇਸ ਮÏਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ¢ ਬਿੰਦਰਾ ਨੇ ਕਿਹਾ ਕਿ ਮੰਤਰਾਲੇ ਦੀ ਯੋਗ ਅਗਵਾਈ ਹੇਠ ਭਾਰਤ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ¢ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਇਸ ਨਸ਼ਾ ਮੁਕਤ ਅਭਿਆਨ ਮੁਤਾਬਿਕ ਪੰਜਾਬ 'ਚ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ | ਇਸ ਤੋਂ ਪਹਿਲਾਂ ਉਨ੍ਹਾਂ ਦੇ ਵਿਭਾਗ ਵਲੋਂ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕਰਨ ਤਹਿਤ ਪੰਜਾਬ 'ਚ ਦੋ ਵੱਡੇ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ¢ ਪਹਿਲਾਂ ਪ੍ਰੋਗਰਾਮ ਜਨਵਰੀ 2025 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਕਰਵਾਇਆ ਗਿਆ ਸੀ ਅਤੇ ਦੂਜਾ ਪ੍ਰੋਗਰਾਮ ਨਵੰਬਰ 2025 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਇਆ ਗਿਆ | ਇਨ੍ਹਾਂ ਦੋਵਾਂ ਪ੍ਰੋਗਰਾਮਾਂ ਵਿਚ 50 ਹਜ਼ਾਰ ਤੋਂ ਜ਼ਿਆਦਾ ਨÏਜਵਾਨਾਂ ਨੇ ਹਿੱਸਾ ਲਿਆ ਸੀ ਅਤੇ ਲੱਖਾਂ ਦੀ ਗਿਣਤੀ ਵਿਚ ਨÏਜਵਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਨਲਾਈਨ ਜੁੜੇ¢ ਇਨ੍ਹਾਂ ਦੋਵਾਂ ਪ੍ਰੋਗਰਾਮਾਂ ਵਿਚ ਮਾਨਯੋਗ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮÏਜੂਦ ਰਹੇ¢ ਬਿੰਦਰਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਦਾ ਉਨ੍ਹਾਂ ਦੀ ਦੂਰ-ਦਰਸ਼ੀ ਅਗਵਾਈ ਅਤੇ ਯੁਵਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਧੰਨਵਾਦ ਵੀ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਕੜਾਕੇ ਦੀ ਠੰਡ ਤੋਂ ਬਚਣ ਲਈ ਸਿਵਲ ਸਰਜਨ ਵਲੋਂ ਜਨਤਾ ਲਈ ਐਡਵਾਈਜ਼ਰੀ ਜਾਰੀ <br/>
Ad Position 24