21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ 4 ਪੰਜਾਬ ਏਅਰ ਸਕੁਆਡਰਨ ਐਨ.ਸੀ.ਸੀ. ਯੂਨਿਟ ਦੇ ਅਧੀਨ ਪਲਾਸਟਿਕ ਵਸਤੂਆਂ ਦੀ ਵਰਤੋਂ ਤੋਂ ਬਚਣ ਲਈ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐਨ.ਓ. ਪਰਮਬੀਰ ਸਿੰਘ ਨੇ ਕੈਡਿਟਾਂ ਨੂੰ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਇਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ, ਜਿਸ ਵਿਚ ਪਲਾਸਟਿਕ ਕੂੜੇ ਨਾਲ ਵਾਤਾਵਰਨ ਅਤੇ ਜਨ ਜੀਵਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸੇ ਤਹਿਤ ਕੈਡਿਟਾਂ ਵਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ, ਜਿਸ ਦੌਰਾਨ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਕਰਮਜੀਤ ਸਿੰਘ ਨੇ ਕੈਡਿਟਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਨਦੀਪ ਸਿੰਘ, ਹਰਪਾਲ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਮੁਲਾਜ਼ਮ ਖੇਡਾਂ 2025 'ਚ ਜਗਵਿੰਦਰ 11 ਬਣੀ ਹਾਕੀ ਦੀ ਚੈਂਪੀਅਨ <br/> ਅਗਲੀ ਖ਼ਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਦੀ ਮÏਜੂਦਗੀ 'ਚ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾ ਦੇ ਮੈਂਬਰ ਵਜੋਂ ਅਹੁਦਾ ਸ...
Ad Position 24