ਲੁਧਿਆਣਾ, 18 ਦਸੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ 19 ਦਸੰਬਰ ਸ਼ੁਕਰਵਾਰ ਨੂੰ ਸਥਾਨਕ ਦਫ਼ਤਰ ਵਿਖੇ ਸਵੈ-ਰੋਜ਼ਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਿਸ ਵਿਚ ਵੱਖ-ਵੱਖ ਉੱਘੀਆਂ ਕੰਪਨੀਆਂ ਭਾਗ ਲੈ ਰਹੀਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿਚ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ ਅਤੇ ਗ੍ਰੇਜੂਏਟਸ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ | ਚਾਹਵਾਨ ਪ੍ਰਾਰਥੀਆਂ ਲਈ ਇੰਟਰਵਿਊ ਮੌਕੇ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣਾ ਲਾਜ਼ਮੀ ਹੈ |