ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਪ੍ਰਵਾਸੀ ਨਾਲ ਧੋਖਾ ਧੜੀ ਕਰਨ ਵਾਲੇ ਭਰਾ ਤੇ ਭਤੀਜੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਯੂਕੇ ਦੇ ਰਹਿਣ ਵਾਲੇ ਸੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਮਾਮਲੇ ਵਿਚ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਸਵ: ਸਵਰਨ ਸਿੰਘ ਅਤੇ ਉਸਦੇ ਪੁੱਤਰ, ਰਾਜਦੀਪ ਸਿੰਘ ਪੁੱਤਰ ਮਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਦਿੱਤੇ ਹੋਏ ਮੁਖ਼ਤਿਆਰਨਾਮੇ ਦੀ ਦੁਰਵਰਤੋਂ ਕਰਕੇ ਉਸ ਦੀ ਜਾਇਦਾਦ ਹੜੱਪਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ¢ ਇਸ ਮਾਮਲੇ ਵਿਚ ਹਾਲ ਦੀ ਘੜੀ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢