ਲੁਧਿਆਣਾ, 19 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸ.ਐਸ.ਪੀ. ਦਾ ਚਾਰਜ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਦੀ ਨਿਯੁਕਤੀ ਬਤੌਰ ਸਹਾਇਕ ਇੰਸਪੈਕਟਰ ਆਰਥਿਕ ਅਤੇ ਅਪਰਾਧ ਸ਼ਾਖਾ ਵਿਜੀਲੈਂਸ ਬਿਊਰੋ ਚੰਡੀਗੜ੍ਹ ਵਿਖੇ ਵੀ ਹੋਵੇਗੀ | ਬਰਾੜ ਭਲਕੇ ਲੁਧਿਆਣਾ ਵਿਚ ਅਹੁਦੇ ਦਾ ਚਾਰਜ ਸੰਭਾਲਣਗੇ | ਇਸ ਤੋਂ ਪਹਿਲਾਂ ਉਹ ਕਈ ਪੁਲਿਸ ਜ਼ਿਲਿ੍ਹਆਂ ਦੇ ਮੁਖੀ ਵੀ ਰਹਿ ਚੁੱਕੇ ਹਨ |