17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੀਨੀਅਰ ਡਿਪਟੀ ਮੇਅਰ ਵਲੋਂ ਲੇਖੀ ਵਿਹੜੇ 'ਚ ਸੀਵਰ ਲਾਈਨ ਵਿਛਾਉਣ ਤੇ ਗਲੀਆਂ ਦੀ ਮੁਰੰਮਤ ਦੇ ਪ੍ਰੋਜੈਕਟ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 20-12-2025
ਲੁਧਿਆਣਾ, 19 ਦਸੰਬਰ (ਭੁਪਿੰਦਰ ਸਿੰਘ ਬੈਂਸ)-ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ੁੱਕਰਵਾਰ ਨੂੰ ਪਿੰਡੀ ਗਲੀ (ਵਾਰਡ ਨੰਬਰ 90) ਦੇ ਲੇਖੀ ਵਿਹੜੇ ਵਿਚ ਇਕ ਨਵੀਂ ਸੀਵਰ ਲਾਈਨ ਵਿਛਾਉਣ ਅਤੇ ਗਲੀਆਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ | ਇਹ ਪ੍ਰੋਜੈਕਟ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ | ਪਰਾਸ਼ਰ ਨੇ ਅੱਗੇ ਕਿਹਾ ਕਿ ਜਲਦੀ ਹੀ ਕਸ਼ਮੀਰੀ ਗਲੀ (ਲੱਕੜ ਬਾਜ਼ਾਰ) ਅਤੇ ਗੁੱਜਰਮਲ ਰੋਡ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ | ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਉਨ੍ਹਾਂ ਦਾ ਧਿਆਨ ਸਮੁੱਚੇ ਵਿਕਾਸ 'ਤੇ ਹੈ ਅਤੇ ਸ਼ਹਿਰ ਭਰ ਵਿਚ ਵੱਡੀ ਗਿਣਤੀ ਵਿਚ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ | ਇਸ ਮੌਕੇ ਸ਼ਿਵਾ ਲੇਖੀ, ਮੋਨੂੰ ਵਰਮਾ, ਗੁਰਮੀਤ ਸਿੰਘ, ਬਿੱਟੂ ਕੁਮਾਰ, ਕਰਮਚੰਦ, ਅਜੇ ਸੇਠ, ਰਿੱਕੀ ਵਰਮਾ, ਰਮੇਸ਼ ਸ਼ਰਮਾ, ਕੁਲਦੀਪ ਸਿੰਘ, ਲੱਬੀ ਕੁਮਾਰ, ਸ਼ਾਲੂ ਵਰਮਾ, ਸਾਹਿਲ ਸੇਠ, ਅਕਸ਼ੇ ਬਾਂਸਲ, ਕਰਨ ਪਾਠਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਦੋ ਗੈਰ-ਕਾਨੂੰਨੀ ਇਮਾਰਤਾਂ ਢਾਹੀਆਂ, ਪੰਜ ਨੰੂ ਕੀਤਾ ਸੀਲ <br/> ਅਗਲੀ ਖ਼ਬਰ ਸੂਬੇ ਦੀ ਜਨਤਾ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਅਕਾਲੀ ਦਲ ਦੀ ਬਣਾਵੇਗੀ ਸਰਕਾਰ-ਨਰੇਸ਼ ਧੀਂਗਾਨ <br/>
Ad Position 24