17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਗਰ ਨਿਗਮ ਨੇ ਦੋ ਗੈਰ-ਕਾਨੂੰਨੀ ਇਮਾਰਤਾਂ ਢਾਹੀਆਂ, ਪੰਜ ਨੰੂ ਕੀਤਾ ਸੀਲ <br/>

Ad Position 21
No active advertisement
ਅਜੀਤ ਡੈਸਕ 20-12-2025
ਲੁਧਿਆਣਾ, 19 ਦਸੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਦੇ ਹੋਏ ਸ਼ੁੱਕਰਵਾਰ ਨੂੰ ਸੱਤ ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਕਾਰਵਾਈ ਕੀਤੀ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਨਗਰ ਨਿਗਮ ਜ਼ੋਨ ਡੀ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਦੁਆਰਾ ਇਹ ਕਾਰਵਾਈ ਕੀਤੀ ਗਈ ਹੈ | ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀ ਜ਼ੋਨ-ਡੀ) ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਗੈਰ-ਕਾਨੂੰਨੀ ਇਮਾਰਤਾਂ ਢਾਹ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਇਕ ਕੋਚਰ ਮਾਰਕੀਟ ਰੋਡ 'ਤੇ ਅਤੇ ਦੂਜੀ ਗੁਰਦੇਵ ਨਗਰ ਵਿਚ ਸਥਿਤ ਸੀ | ਬੀ.ਆਰ.ਐਸ. ਨਗਰ ਰੋਡ ਅਤੇ ਦੁੱਗਰੀ-ਜਵੱਦੀ ਰੋਡ 'ਤੇ ਦੋ-ਦੋ ਸਮੇਤ ਪੰਜ ਹੋਰ ਗੈਰ-ਕਾਨੂੰਨੀ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਹੈ | ਘੁਮਾਰ ਮੰਡੀ-ਕਾਲਜ ਰੋਡ 'ਤੇ ਇਕ ਗੈਰ-ਕਾਨੂੰਨੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ | ਏ.ਟੀ.ਪੀ. ਨੇ ਦੱਸਿਆ ਕਿ ਇਨ੍ਹਾਂ ਗੈਰ-ਕਾਨੂੰਨੀ ਇਮਾਰਤਾਂ ਦੇ ਮਾਲਕਾਂ ਨੇ ਜਾਂ ਤਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਨਹੀਂ ਕਰਵਾਇਆ ਸੀ ਜਾਂ ਉਹ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਇਮਾਰਤਾਂ ਬਣਾ ਰਹੇ ਸਨ | ਆਉਣ ਵਾਲੇ ਦਿਨਾਂ ਵਿਚ ਵੀ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਏ.ਆਈ. ਵਲੋਂ ਫਲਾਈਓਵਰਾਂ ਹੇਠਾਂ ਗ੍ਰੀਨ ਬੈਲਟਾਂ ਦੀ ਅਣਦੇਖੀ <br/> ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਵਲੋਂ ਲੇਖੀ ਵਿਹੜੇ 'ਚ ਸੀਵਰ ਲਾਈਨ ਵਿਛਾਉਣ ਤੇ ਗਲੀਆਂ ਦੀ ਮੁਰੰਮਤ ਦੇ ਪ੍ਰੋਜੈਕਟ ਦਾ ਉਦਘਾਟਨ <br...
Ad Position 24