ਲਾਡੋਵਾਲ, 19 ਦਸੰਬਰ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਵਿਚ 15 ਸ੍ਰੀ ਆਖੰਡ ਪਾਠ ਪ੍ਰਾਰੰਭ ਕੀਤੇ ਗਏ ਹਨ | ਇਸ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਅੱਜ ਰਾਤ ਸੁਭਾਨਾ ਸਾਹਿਬ ਤੋਂ ਮਹਾਨ ਨਗਰ ਕੀਰਤਨ, ਜੋ ਸ਼ਨੀਵਾਰ ਤੜਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ, ਵਿਚ ਉਨ੍ਹਾਂ ਦਾ ਵੀ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ | ਸੰਤ ਬਾਬਾ ਆਲੋਵਾਲ ਨੇ ਦੱਸਿਆ ਕਿ ਇਸ ਵਿਸ਼ਾਲ ਅਤੇ ਮਹਾਨ ਨਗਰ ਕੀਰਤਨ ਵਿਚ ਸੰਤ ਬਾਬਾ ਸੁਰਿੰਦਰ ਸਿੰਘ ਅਤੇ ਸੰਤ ਬਾਬਾ ਸ਼ਮਸ਼ੇਰ ਸਿੰਘ ਜਗੇੜੇ ਵਾਲੇ ਤੇ ਹੋਰ ਸੰਗਤਾਂ ਪੈਦਲ ਚਾਲੇ ਮਾਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਡੇਰੇ ਵਿਖੇ ਪ੍ਰਾਰੰਭ ਹੋਏ 15 ਸ੍ਰੀ ਆਖੰਡ ਪਾਠਾਂ ਦੇ ਭੋਗ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਲਗਵਾਉਣਗੀਆਂ | ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਬਾਬਾ ਵੀਰਪਾਲ ਸਿੰਘ, ਬਹਾਦਰ ਸਿੰਘ ਕੈਨੇਡਾ, ਡਾ. ਅਮਰਜੋਤ ਸਿੰਘ ਸੰਧੂ, ਰਾਜਵੀਰ ਸਿੰਘ ਚੂਹੜਵਾਲ, ਰਵਿੰਦਰ ਸਿੰਘ ਕੈਨੇਡਾ, ਜੋਗਾ ਸਿੰਘ, ਬੀਬੀ ਕਰਮਜੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਰਜਿੰਦਰ ਕੌਰ ਕੈਨੇਡਾ, ਅਮਨਪ੍ਰੀਤ ਕੌਰ ਕੈਨੇਡਾ, ਹਰਜੀਤ ਕੌਰ ਅਤੇ ਹੋਰ ਸੰਗਤਾਂ ਵੀ ਮੌਜੂਦ ਸਨ |