17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੋਹ ਮਹੀਨੇ ਦੀ ਮੱਸਿਆ ਮਨਾਈ <br/>

Ad Position 21
No active advertisement
ਅਜੀਤ ਡੈਸਕ 20-12-2025
ਇਆਲੀ/ਥਰੀਕੇ, 19 ਦਸੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦਾ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਸੁਆਮੀ ਰਾਮਪਾਲ ਸਿੰਘ ਦੀ ਅਗਵਾਈ 'ਚ ਪੋਹ ਮਹੀਨੇ ਦੀ ਮੱਸਿਆ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ | ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਦਰਬਾਰ ਹਾਲ ਅੰਦਰ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ | ਇਸ ਮੌਕੇ ਜੁੜੀਆਂ ਸੰਗਤਾਂ ਨਾਲ ਸੁਆਮੀ ਰਾਮਪਾਲ ਸਿੰਘ ਝਾਂਡੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦੇ ਹੋਏ ਪ੍ਰਵਚਨਾਂ ਦੀ ਸਾਂਝ ਪਾਉਂਦੇ ਕਿਹਾ ਕਿ ਪੋਹ ਦੇ ਮਹੀਨੇ ਪਿਤਾ ਅਤੇ ਪੁੱਤਰਾਂ ਦੇ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਜ਼ਲੂਮਾਂ ਦੀ ਰਾਖੀ ਕਰਦਿਆਂ ਜਬਰ ਅਤੇ ਜ਼ੁਲਮ ਦੇ ਖ਼ਿਲਾਫ਼ ਲੜਦਿਆਂ ਆਪਣੇ ਸਿੱਖ ਸੁਰਮਿਆਂ ਸਮੇਤ ਆਪਣਾ ਸਾਰਾ ਸਰਬੰਸ ਵਾਰ ਦਿੱਤਾ ਸੀ, ਜਿਨ੍ਹਾਂ ਦੀਆਂ ਸ਼ਹੀਦੀਆਂ ਦੀ ਯਾਦ ਵਿਚ ਸਾਨੂੰ ਆਪਣੇ ਰੁਝੇਵਿਆਂ 'ਚੋ ਸਮਾਂ ਕੱਢਦੇ ਹੋਏ ਸ਼ਰਧਾਂਜਲੀਆਂ ਅਰਪਿਤ ਕਰਦੇ ਹੋਏ ਵੱਧ ਤੋਂ ਵੱਧ ਗੁਰਬਾਣੀ ਦਾ ਸਿਮਰਨ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਕੁਰਬਾਨੀ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰਨਾ ਚਾਹੀਦਾ ਹੈ | ਇਸ ਮੌਕੇ ਇਸ ਮੌਕੇ ਸੰਤ ਪਰਮਜੋਤ ਸਿੰਘ, ਪ੍ਰਧਾਨ ਅਜੈਬ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ ਬੱਧਨੀ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਬੂਟਾ ਸਿੰਘ, ਅਤਰ ਸਿੰਘ, ਹੈੱਡ ਗ੍ਰੰਥੀ ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ, ਬਹਾਦਰ ਸਿੰਘ, ਹਰਮਨ ਸਿੰਘ, ਮੁਨਸ਼ੀ,ਸੂਬੇਦਾਰ ਦਰਸ਼ਨ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਰਮਨ ਸਿੰਘ, ਗੁਰਪ੍ਰੀਤ ਸਿੰਘ, ਡਾਕਟਰ ਮੁਕੇਸ਼, ਸੁਰਜੀਤ ਸਿੰਘ ਬਰਾੜ, ਦੀਪ ਸਿੰਘ, ਸ਼ਮਸ਼ੇਰ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਫ.ਸੀ. ਪੰਜਾਬ ਦੀ 14ਵੀਂ ਸਾਲਾਨਾ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਵਿਚ 15 ਸ੍ਰੀ ਅਖੰਡ ਪਾਠ ਆਰੰਭ <br/>
Ad Position 24