ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਾਜੀ ਨਗਰ ਵਿਚ ਅਲਮਾਰੀ ਦਾ ਤਾਲਾ ਠੀਕ ਕਰਨ ਆਏ ਨੌਜਵਾਨ ਲੱਖਾਂ ਰੁਪਏ ਮੱੁਲ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਭਿਸ਼ੇਕ ਵਾਸੀ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਅਲਮਾਰੀ ਦਾ ਤਾਲਾ ਖਰਾਬ ਸੀ ਅਤੇ ਮੁਹੱਲੇ ਵਿਚ ਜਾ ਰਹੇ ਦੋ ਨੌਜਵਾਨਾਂ ਨੂੰ ਉਨ੍ਹਾਂ ਨੇ ਤਾਲਾ ਠੀਕ ਕਰਨ ਦੀ ਬੁਲਾਇਆ ਸੀ, ਜਦੋਂ ਅਲਮਾਰੀ ਦਾ ਤਾਲਾ ਠੀਕ ਕਰ ਰਹੇ ਸਨ ਤਾਂ ਇਹਨਾਂ ਨੌਜਵਾਨਾਂ ਵਲੋਂ ਅਲਮਾਰੀ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰ ਲਏ ਤੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦਾ ਪਤਾ ਉਨ੍ਹਾਂ ਦੇ ਜਾਣ ਉਪਰੰਤ ਲੱਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ |