ਲਾਡੋਵਾਲ, 20 ਦਸੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਟੋਲ ਪਲਾਜ਼ਾ ਵਰਕਰਾਂ 'ਤੇ ਕੇਂਦਰ ਸਰਕਾਰ ਦੀ ਲਟਕਦੀ ਤਲਵਾਰ ਨੂੰ ਦੇਖਦਿਆਂ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਅਤੇ ਹੋਰ ਸਾਥੀ ਲਾਡੋਵਾਲ ਟੋਲ ਪਲਾਜ਼ਾ ਵਿਖੇ ਧਰਨੇ ਦÏਰਾਨ ਟੋਲ ਵਰਕਰਾਂ ਦੀ ਹਮਾਇਤ 'ਤੇ ਪੁੱਜੇ | ਇਸ ਮÏਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਟੋਲ ਬੂਥ ਲੈਸ ਪ੍ਰਣਾਲੀ ਲਾਗੂ ਕਰਦੀ ਹੈ ਤਾਂ ਹਜ਼ਾਰਾਂ ਲੋਕਾਂ ਨੂੰ ਨÏਕਰੀ ਤੋਂ ਹੱਥ ਧੋਣੇ ਪੈ ਸਕਦੇ ਹਨ | ਇਸ ਮÏਕੇ ਜਗਜੀਤ ਸਿੰਘ ਅਰੋੜਾ ਜਨਰਲ ਸਕੱਤਰ, ਹਰਦੀਪ ਸਿੰਘ ਸੀਨੀਅਰ ਵਾਈਸ ਪ੍ਰਧਾਨ ਪੰਜਾਬ, ਸੁਲੱਖਣ ਸਿੰਘ ਮੰਡ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਪਰਮਜੀਤ ਸਿੰਘ ਕੰਗ ਸੈਕਟਰੀ ਪੰਜਾਬ, ਗੁਰਮੇਜ ਸਿੰਘ ਜ਼ਿਲ੍ਹਾ ਸਕੱਤਰ, ਕਾਬਲ ਸਿੰਘ ਬਲਾਕ ਪ੍ਰਧਾਨ, ਰਣਵੀਰ ਸਿੰਘ ਬਲਾਕ ਪ੍ਰਧਾਨ, ਜਸਵੀਰ ਸਿੰਘ ਸਰਕਲ ਪ੍ਰਧਾਨ, ਪ੍ਰਲਾਦ ਸਿੰਘ ਚੇਅਰਮੈਨ ਪੰਜਾਬ, ਕਸ਼ਮੀਰ ਸਿੰਘ ਹਲਕਾ ਇੰਚਾਰਜ ਸਾਹਨੇਵਾਲ, ਬਖ਼ਸ਼ੀਸ਼ ਸਿੰਘ ਸਰਕਲ ਪ੍ਰਧਾਨ, ਦਿਲਬਾਗ ਸਿੰਘ ਕਪੂਰਥਲਾ ਜ਼ਿਲ੍ਹਾ ਵਾਈਸ ਪ੍ਰਧਾਨ, ਗੁਰਦੇਵ ਸਿੰਘ ਸਰਕਲ ਪ੍ਰਧਾਨ, ਕੈਪਟਨ ਕੁਲਵੰਤ ਸਿੰਘ ਵਾਈਸ ਪ੍ਰਧਾਨ ਪੰਜਾਬ, ਕੁਲਵਿੰਦਰ ਸਿੰਘ ਮੀਡੀਆ ਇੰਚਾਰਜ ਪੰਜਾਬ, ਹਰਪਾਲ ਸਿੰਘ ਹਲਕਾ ਪ੍ਰਧਾਨ, ਜਗਜੀਤ ਸਿੰਘ ਕੂਨਰ ਕੋਰ ਕਮੇਟੀ ਮੈਂਬਰ, ਜਸਵੰਤ ਸਿੰਘ, ਸੁਖਦੇਵ ਸਿੰਘ ਜਨਰਲ ਸਕੱਤਰ ਲੁਧਿਆਣਾ, ਤਲਵਿੰਦਰ ਸਿੰਘ ਡੇਹਲੋਂ, ਸੁਖਪ੍ਰੀਤ ਸਿੰਘ, ਸੁਖਵਿੰਦਰ ਸਿੰਘ ਡੇਹਲੋਂ, ਹਰਜੀਤ ਸਿੰਘ ਅਤੇ ਲਾਭ ਸਿੰਘ ਸੋਨੀ ਆਦਿ ਵੀ ਹਾਜ਼ਰ ਸਨ |