11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੇਗਾ ਦਸਤਾਰ ਦਾ ਲੰਗਰ <br/>

Ad Position 21
No active advertisement
ਅਜੀਤ ਡੈਸਕ 21-12-2025
ਆਲਮਗੀਰ, 20 ਦਸੰਬਰ (ਜਰਨੈਲ ਸਿੰਘ ਪੱਟੀ)-ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਅਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਸਬੰਧੀ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ, ਨੌਜਵਾਨ ਸਿੱਖ ਆਗੂ ਗੁਰਪ੍ਰੀਤ ਸਿੰਘ ਪੀਤਾ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਪਤਿਤ ਨੌਜਵਾਨ ਪੱਕੇ ਤੌਰ 'ਤੇ ਸਾਬਤ ਸੂਰਤ ਹੋ ਕੇ ਦਸਤਾਰਾਂ ਸਜਾਉਣ ਦਾ ਪ੍ਰਣ ਕਰਦੇ ਹਨ ਤੇ ਵਾਅਦੇ 'ਤੇ ਪੂਰਾ ਉਤਰਦੇ ਹਨ, ਇਸ ਵਾਰ ਵੀ ਜੋ ਨੌਜਵਾਨ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਚਰਨਾਂ ਵਿਚ ਆ ਕੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਦਾ ਪ੍ਰਣ ਕਰੇਗਾ, ਉਨ੍ਹਾਂ ਨੂੰ ਸੰਸਥਾ ਵਲੋਂ ਦਸਤਾਰ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 7.13 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਪ੍ਰੋਜੈਕਟ ਜੀਵਨਜੋਤ 2.0 ਤਹਿਤ ਲੁਧਿਆਣਾ ਵਿਚ ਜਾਰੀ ਵਿਸ਼ੇਸ਼ ਮੁਹਿੰਮ ਦÏਰਾਨ 14 ਭੀਖ ਮੰਗਦੇ ਬੱਚਿਆਂ ਨੂੰ ਕੀਤਾ ਰੈਸਕਿ...
Ad Position 24