ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਗੰਭੀਰ ਹਾਲਤ ਵਿਚ ਅÏਰਤ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਹ ਦਮ ਤੋੜ ਗਈ | ਮਿ੍ਤਕਾ ਦੀ ਪਛਾਣ 24 ਸਾਲਾ ਰਮਨਦੀਪ ਕÏਰ ਵਜੋਂ ਹੋਈ ਹੈ, ਜੋ ਕਿ ਬੂਥਗੜ੍ਹ, ਮੇਹਰਬਾਨ ਪਿੰਡ ਦੀ ਰਹਿਣ ਵਾਲੀ ਹੈ¢ ਮੇਹਰਬਾਨ ਥਾਣੇ ਦੀ ਪੁਲਿਸ ਨੇ ਉਸਦੇ ਪਤੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ ਕੀਤਾ ਹੈ¢ ਪੁਲਿਸ ਨੇ ਪਰਿਵਾਰ ਦੇ ਬਿਆਨ ਲਏ, ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ¢ ਕਥਿਤ ਦੋਸ਼ੀਆਂ ਵਿਚ ਪਤੀ ਗਗਨਦੀਪ ਸਿੰਘ, ਭਾਬੀ ਹਰਨੀਸ਼ ਕÏਰ ਅਤੇ ਭਾਬੀ ਦੇ ਪੁੱਤਰ ਹਰਮਨ ਸਿੰਘ ਸ਼ਾਮਿਲ ਹਨ | ਹਸਪਤਾਲ ਵਿਚ ਇਲਾਜ ਦੌਰਾਨ ਵਿਆਹੁਤਾ ਅÏਰਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਤਿੰਨ ਭੈਣ-ਭਰਾ ਸਨ¢ ਉਸਦਾ ਵਿਆਹ ਮਾਰਚ 2024 ਵਿਚ ਗਗਨਦੀਪ ਸਿੰਘ ਨਾਲ ਹੋਇਆ ਸੀ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਸਦੇ ਪਤੀ ਦੇ ਉਸਦੀ ਭਰਜਾਈ ਨਾਲ ਕਥਿਤ ਤੌਰ 'ਤੇ ਸਬੰਧ ਹਨ, ਜਿਸ ਨਾਲ ਉਨ੍ਹਾਂ ਦੀ ਅਕਸਰ ਲੜਾਈ ਹੁੰਦੀ ਰਹਿੰਦੀ ਸੀ | ਉਹ, ਉਸ ਨੰੂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰਦੀ ਸੀ | ਉਸ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਵਲੋਂ ਜ਼ਬਰਦਸਤੀ ਉਸਦੇ ਮੂੰਹ 'ਚ ਜ਼ਹਿਰ ਪਾ ਦਿੱਤਾ ਸੀ | ਅÏਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਹ ਦਮ ਤੋੜ ਗਈ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ |