ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਦੇ ਸ਼ਿਵ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮÏਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਜਸਵੀਰ ਕÏਰ ਪਤਨੀ ਸ਼ਿੰਗਾਰਾ ਸਿੰਘ ਵਜੋਂ ਕੀਤੀ ਗਈ ਹੈ¢ ਪੁਲਿਸ ਵਲੋਂ ਇਸ ਸਬੰਧੀ ਉਸਦੇ ਪੁੱਤਰ ਹੈਪੀ ਸਿੰਘ ਦੀ ਸ਼ਿਕਾਇਤ 'ਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਮਾਤਾ ਜਸਵੀਰ ਕÏਰ ਸ਼ਿਵ ਚੌਕ ਨੇੜੇ ਜਾ ਰਹੀ ਸੀ ਕਿ ਤੇਜ ਰਫ਼ਤਾਰ ਦੀ ਟਿੱਪਰ ਨੇ ਉਸ ਨੰੂ ਆਪਣੀ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਇਲਾਜ ਦÏਰਾਨ ਉਹ ਦਮ ਤੋੜ ਗਈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢