11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਪਾਸਕੋ ਐਕਟ 'ਤੇ ਜਾਗਰੂਕਤਾ ਭਾਸ਼ਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਕਾਰਜਸਥਲ ਸੁਰੱਖਿਆ ਅਤੇ ਮਹਿਲਾ ਅਧਿਕਾਰਾਂ ਪ੍ਰਤੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਯੌਨ ਉਤਪੀੜਨ ਨਿਵਾਰਨ ਕਾਨੂੰਨ (ਪਾਸਕੋ ਐਕਟ) 'ਤੇ ਇਕ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ | ਜ਼ਿਲ੍ਹਾ ਫਾਊਾਡੇਸ਼ਨ ਦੀ ਨਿਰਦੇਸ਼ਕਾ ਗੀਤਾਂਜਲੀ ਬਖ਼ਸ਼ੀ ਨੇ ਮੁੱਖ ਬੁਲਾਰੇ ਦੇ ਤੌਰ 'ਤੇ ਗਿਆਨਵਰਧਕ ਅਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਉਨ੍ਹਾਂ ਨੇ ਹਕੀਕਤੀ ਜੀਵਨ ਦੇ ਉਦਾਹਰਨਾਂ ਅਤੇ ਸੰਵਾਦਾਤਮਕ ਚਰਚਾ ਰਾਹੀਂ ਪਾਸਕੋ ਕਾਨੂੰਨ ਦਾ ਅਰਥ, ਵਿਸਤਾਰ ਅਤੇ ਮਹੱਤਵ ਸਮਝਾਇਆ | ਏ.ਸੀ.ਐਮ.ਸੀ. ਦੇ ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਨੌਜਵਾਨ ਮਹਿਲਾਵਾਂ ਵਿਚ ਕਾਨੂੰਨੀ ਜਾਗਰੂਕਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਪਿ੍ੰਸੀਪਲ ਡਾ. ਸੂਖਸ਼ਮ ਆਹਲੂਵਾਲੀਆ ਨੇ ਇਸ ਤਰ੍ਹਾਂ ਦੇ ਪ੍ਰਾਸੰਗਿਕ ਸੈਸ਼ਨ ਦੇ ਪ੍ਰਬੰਧ ਲਈ ਵਿਭਾਗ ਦੀ ਪ੍ਰਸ਼ੰਸਾ ਕੀਤੀ ਅਤੇ ਬੁਲਾਰੇ ਨੂੰ ਉਨ੍ਹਾਂ ਦੇ ਕੀਮਤੀ ਵਿਚਾਰਾਂ ਲਈ ਧੰਨਵਾਦ ਕੀਤਾ | ਇੰਚਾਰਜ ਡਾ. ਮਮਤਾ ਕੋਹਲੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਦੇ ਭਾਸ਼ਣ ਵਿਦਿਆਰਥਣਾਂ ਨੂੰ ਆਤਮਵਿਸ਼ਵਾਸੀ ਅਤੇ ਸਮਾਜਕ ਤੌਰ 'ਤੇ ਜ਼ਿੰਮੇਵਾਰ ਨਾਗਰਿਕ ਬਣਨ ਵਿਚ ਮਦਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਏ.ਸੀ.ਪੀ. ਬੋਪਾਰਾਏ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਅÏਰਤ ਦੀ ਮÏਤ
Ad Position 24