11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਏ.ਸੀ.ਪੀ. ਬੋਪਾਰਾਏ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ ਅਤੇ ਟਰਾਂਸਪੋਰਟ ਨਗਰ ਵਿਚ ਪੁਲਿਸ ਦੀ ਗਸ਼ਤ ਵੀ ਵਧਾਈ ਜਾਵੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਦਫ਼ਤਰ ਵਿਚ ਟਰਾਂਸਪੋਰਟਰਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਪ੍ਰਧਾਨ ਦਰਸ਼ਨ ਸਿੰਘ, ਅਸ਼ੋਕ ਪਾਹਵਾ ਜਨਰਲ ਸਕੱਤਰ ਅਤੇ ਅਵਤਾਰ ਸਿੰਘ ਡੀ.ਐਸ. ਨੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਵਲੋਂ ਏ.ਸੀ.ਪੀ. ਬੋਪਾਰਾਏ ਦਾ ਦਫ਼ਤਰ ਵਿਚ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮÏਕੇ ਟਰਾਂਸਪੋਰਟ ਨਗਰ ਵਿਚ ਬਣਾਈ ਜਾਣ ਵਾਲੀ ਪੁਲਿਸ ਚੌਂਕੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਟਰਾਂਸਪੋਰਟਰਾਂ ਨੇ ਏ.ਸੀ.ਪੀ. ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਚੌਂਕੀ ਜਲਦ ਤੋਂ ਜਲਦ ਬਣਾਈ ਜਾਵੇ ਕਿਉਂਕਿ ਟਰਾਂਸਪੋਰਟ ਨਗਰ ਵਿਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਏ.ਸੀ.ਪੀ. ਨੇ ਟਰਾਂਸਪੋਰਟਰਾਂ ਨੰੂ ਭਰੋਸਾ ਦਵਾਇਆ ਕਿ ਟਰਾਂਸਪੋਰਟ ਨਗਰ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਕਿਸੇ ਨੂੰ ਵੀ ਇੱਥੇ ਗੁੰਡਾਗਰਦੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ¢ ਇਸ ਮÏਕੇ ਅਜੀਤਪਾਲ ਸਿੰਘ ਵਾਈਸ ਪ੍ਰਧਾਨ, ਜਗਦੀਸ਼ ਸਿੰਘ ਜੱਸੋਵਾਲ ਪ੍ਰੈਸ ਸਕੱਤਰ, ਰਾਜਿੰਦਰ ਗਿੱਲ ਕੈਸ਼ੀਅਰ, ਵਿਕਾਸ ਅਗਰਵਾਲ, ਮੇਜਰਜੀਤ ਸਿੰਘ, ਸੁਰਿੰਦਰ ਲਾਂਬਾ, ਸਤਨਾਮ ਸਿੰਘ ਚੱਢਾ, ਗੁਰਦੀਪ ਸਿੰਘ ਕਾਲੜਾ, ਨਗੇਸ਼ ਸ਼ਰਮਾ, ਪਰਮਜੀਤ ਸਿੰਘ ਗਰੋਵਰ, ਬੀ.ਐਲ. ਸਾਹ ਦਫ਼ਤਰ ਸਕੱਤਰ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਯੈਸ ਸਕੂਲ ਵਿਖੇ 3 ਦਿਨਾਂ ਦਾ ਸਪੋਰਟਸ ਫ੍ਰੈਂਜ਼ੀ ਕਰਵਾਇਆ <br/> ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਪਾਸਕੋ ਐਕਟ 'ਤੇ ਜਾਗਰੂਕਤਾ ਭਾਸ਼ਨ ਕਰਵਾਇਆ <br/>
Ad Position 24