11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਮਿਲੇ ਮੁਹੰਮਦ ਗੁਲਾਬ, ਸ਼ੇਰਪੁਰ ਚੌਕ 'ਤੇ ਸ਼ੌਚਾਲਿਆ ਬਣਾਉਣ ਦੀ ਮੰਗ ਰੱਖੀ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਕਾਂਗਰਸ ਦੇ ਡੈਲੀਗੇਟ ਮੁਹੰਮਦ ਗੁਲਾਬ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਸ਼ੇਰਪੁਰ ਬਾਈਪਾਸ ਚੌਕ 'ਤੇ ਲੋਕਾਂ ਦੀ ਸੁਵਿਧਾ ਲਈ ਇਕ ਸਰਵਜਨਿਕ ਸ਼ੌਚਾਲਿਆ ਬਣਾਉਣ ਦੀ ਮੰਗ ਰੱਖੀ | ਮੁਹੰਮਦ ਗੁਲਾਬ ਨੇ ਕਿਹਾ ਕਿ ਸ਼ੇਰਪੁਰ ਚੌਕ 'ਤੇ ਵੱਡੀ ਗਿਣਤੀ ਵਿਚ ਯਾਤਰੀ ਅਤੇ ਸਥਾਨਕ ਲੋਕ ਇਕੱਠੇ ਰਹਿੰਦੇ ਹਨ, ਨਾਲ ਹੀ ਬਾਈਪਾਸ ਹੋਣ ਕਰਕੇ ਬੱਸਾਂ ਦਾ ਠਹਿਰਾਅ ਵੀ ਰਹਿੰਦਾ ਹੈ | ਇਸ ਸਥਿਤੀ ਵਿਚ ਆਉਣ-ਜਾਣ ਵਾਲੇ ਯਾਤਰੀਆਂ ਨੂੰ , ਖ਼ਾਸ ਕਰਕੇ ਮਹਿਲਾਵਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਉੱਥੇ ਸ਼ੌਚਾਲਿਆ ਦੀ ਸੁਵਿਧਾ ਉਪਲਬਧ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਤਰਜੀਹੀ ਆਧਾਰ 'ਤੇ ਹੱਲ ਕੀਤਾ ਜਾਵੇ | ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਭਰੋਸਾ ਦਿੱਤਾ ਕਿ ਇਹ ਮੰਗ ਪੂਰੀ ਤਰ੍ਹਾਂ ਵਾਜਬ ਹੈ ਅਤੇ ਜਨਹਿਤ ਨਾਲ ਜੁੜੀ ਹੋਈ ਹੈ, ਜਿਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਲਦ ਹੀ ਜ਼ਮੀਨ ਦਾ ਮੁਆਇਨਾ ਕਰਕੇ ਇਸ ਦੇ ਨਿਰਮਾਣ ਲਈ ਕਦਮ ਉਠਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਪੋਹ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/>
Ad Position 24