ਲੁਧਿਆਣਾ, 20 ਦਸੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਸਾਹਿਤ ਅਕਾਦਮੀ, ਨਵੀਂ ਦਿੱਲੀ ਦੀ ਖ਼ੁਦਮੁਖ਼ਤਿਆਰੀ 'ਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ¢ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਸਾਹਿਤ ਅਕਾਦਮੀ, ਨਵੀਂ ਦਿੱਲੀ ਦੇਸ਼ ਦੀ ਸਰਵਉੱਚ ਖ਼ੁਦਮੁਖ਼ਤਿਆਰ ਅਕਾਦਮੀ ਹੈ¢ ਇਹ ਅਕਾਦਮੀ ਹਰ ਸਾਲ 24 ਭਾਸ਼ਾਵਾਂ ਦੀਆਂ ਪੁਸਤਕਾਂ ਨੂੰ ਪੁਰਸਕਾਰ ਦਿੰਦੀ ਹੈ ¢ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕÏਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਜਮਹੂਰੀ ਰਚਨਾਤਮਕ ਆਜ਼ਾਦੀਆਂ 'ਤੇ ਇਸ ਹਮਲੇ ਨੂੰ ਪਛਾੜਨ ਲਈ ਲੇਖਕਾਂ, ਬੁੱਧੀਜੀਵੀਆਂ ਤੇ ਸਾਹਿਤ ਪ੍ਰੇਮੀਆਂ ਨੂੰ ਮੈਦਾਨ ਵਿਚ ਨਿੱਤਰਨ ਦਾ ਸੱਦਾ ਦਿੱਤਾ ਹੈ¢ ਨਿੰਦਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿਰਸਾ, ਪ੍ਰੋ.ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜÏਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕÏਰ ਕਾਕੜਾ, ਡਾ.ਗੁਰਚਰਨ ਕÏਰ ਕੋਚਰ, ਡਾ.ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕÏਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ,ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ¢