11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਖ਼ਸ਼ੀਸ਼ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ¢ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ¢ ਉਨ੍ਹਾਂ ਕਿਹਾ ਕਿ ਮÏਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦÏਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਸਮਾਗਮ ਦੀ ਸਮਾਪਤੀ ਮÏਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ.ਕੇ., ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਮਾਈਾਡਜ਼ ਮੀਡੀਆ ਐਂਡ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਵਲੋਂ ਲਗਾਈ ਐਚ.ਐ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਸ਼ੁਰੂ <br/>
Ad Position 24