11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਸ਼ੁਰੂ ਹੋ ਗਏ ਹਨ, ਜੋ ਕਿ 28 ਦਸੰਬਰ ਤੱਕ ਚੱਲਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁੱਜਰ ਕÏਰ ਅਤੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ 'ਨਿੱਕੀਆਂ ਜਿੰਦਾ, ਵੱਡੇ ਸਾਕੇ' ਮਹਾਨ ਸ਼ਹੀਦੀ ਗੁਰਮਤਿ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਰਾਤ 10.00 ਵਜੇ ਤਕ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਹਨਾਂ ਸਮਾਗਮਾਂ ਭਾਈ ਰਵਿੰਦਰ ਸਿੰਘ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਦੀਪ ਸਿੰਘ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜਥਾ ਵਿਸ਼ੇਸ਼ ਤÏਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ | ਸਮੂਹ ਸਾਧ ਸੰਗਤਾਂ ਨੇ ਇਹਨਾਂ ਸਮਾਗਮਾਂ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰੀਆਂ ਅਤੇ ਗੁਰੂ ਮਹਾਰਾਜ ਜੀ ਦੀ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ ਵਿਚ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ, ਸੁਰਜੀਤ ਸਿੰਘ ਕਾਲਾ ਹਾਜ਼ਰ ਹੋਏ | ਇਹਨਾਂ ਸਮਾਗਮ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਆਵਾਮ ਨੇ ਪਾਰਟੀ ਦੇ ਹੱਕ 'ਚ ਫਤਵਾ ਦਿੱਤਾ : ਵਿਧਾਇਕ ਅਮਰਪਾਲ ਸਿੰਘ ਅਗਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਵਲੋਂ ਸਾਲ 2026 ਲਈ ਚੋਣ ਨਤੀਜੇ ਦਾ ਐਲਾਨ <br/>
Ad Position 24