23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਗੋਲਡੀ ਵਾਸੀ ਸ਼ਿਵਪੂਰੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਗਾਇਆ ਹੈ | ਲੜਕੀ ਦੇ ਰੌਲਾ ਪਾਉਣ 'ਤੇ ਕਥਿਤ ਦੋਸ਼ੀ ਉੱਥੋਂ ਫਰਾਰ ਹੋ ਗਿਆ ਸੀ | ਪੁਲਿਸ ਵਲੋਂ ਕਾਰਵਾਈ ਕਰਦਿਆਂ ਬਾਅਦ ਵਿਚ ਗੋਲਡੀ ਨੂੰ ਕਾਬੂ ਕਰ ਲਿਆ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਪੁਲਿਸ ਕਾਂਸਟੇਬਲ ਦੀ ਮੌਤ ਅਗਲੀ ਖ਼ਬਰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਗਲੈਨਵੁਡ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਵੱਡੀ ਮਦਦ <br/>
Ad Position 24