ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਲਾਈਨ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਣਜੀਤ ਸਿੰਘ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਉਹ ਇਕ ਸੇਵਾ ਮੁਕਤ ਪੁਲਿਸ ਅਧਿਕਾਰੀ ਨਾਲ ਤੈਨਾਤ ਸੀ | ਬੀਤੀ ਰਾਤ ਉਹ ਡਿਊਟੀ ਖਤਮ ਕਰਕੇ ਆਪਣੇ ਪੁਲਿਸ ਲਾਈਨ ਵਿਚ ਆਇਆ ਅਤੇ ਸੌਂ ਗਿਆ, ਜਦੋਂ ਸਵੇਰੇ ਉਸ ਦੀ ਪਤਨੀ ਨੇ ਉਸ ਨੂੰ ਉਠਾਇਆ ਤਾਂ ਉਹ ਉੱਠਿਆ ਨਹੀਂ, ਜਿਸ 'ਤੇ ਉਨ੍ਹਾਂ ਵਲੋਂ ਡਾਕਟਰਾਂ ਨੂੰ ਬੁਲਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ |