23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਗਰ ਨਿਗਮ ਚੋਣਾਂ 'ਚ ਆਪ ਦੀ ਜਿੱਤ ਦੇ ਇਕ ਸਾਲ 'ਤੇ ਮੇਅਰ ਇੰਦਰਜੀਤ ਕੌਰ ਵਲੋਂ ਸ਼ੁਕਰਾਨਾ <br/>

Ad Position 21
No active advertisement
ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਾਰਡ ਨੰਬਰ 13 ਵਿਚ ਮੇਅਰ ਦਫਤਰ ਖੁੱਲ੍ਹਣ ਦੇ ਇਕ ਸਾਲ ਪੂਰੇ ਹੋਣ ਮੌਕੇ ਐਤਵਾਰ ਨੰੂ ਗਰੇਵਾਲ ਕਾਲੋਨੀ (ਰਾਹੋਂ ਰੋਡ) ਸਥਿਤ ਦਫਤਰ ਵਿਚ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ | ਇਸ ਮੌਕੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਪਰਮਾਤਮਾ ਅੱਗੇ ਸ਼ੁਕਰਾਨਾ ਅਦਾ ਕੀਤਾ | ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਰਾਜਿੰਦਰ ਕੌਰ ਛੀਨਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ, ਕੌਸਲਰਾਂ ਤੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਵਿਚ ਵਸਨੀਕਾਂ ਨੇ ਮੱਥਾ ਟੇਕਿਆ | ਇਸ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਰ ਕੀਤੀ ਗਈ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਪਰਮਾਤਮਾ ਦੇ ਆਸ਼ੀਰਵਾਦ ਨਾਲ ਗਰੇਵਾਲ ਕਾਲੋਨੀ ਵਿਚ ਦਫਤਰ ਖੁੱਲ੍ਹੇ ਨੰੂ ਇਕ ਸਾਲ ਪੂਰਾ ਹੋ ਗਿਆ ਹੈ ਅਤੇ ਇਸ ਅਰਸੇ ਦੌਰਾਨ ਵੱਡੇ ਪੱਧਰ ਤੇ ਜਨਤਾ ਦੀ ਸੇਵਾ ਕੀਤੀ ਗਈ ਹੈ | ਉਨ੍ਹਾਂ ਨੇ ਨਿਵਾਸੀਆਂ ਵਲੋਂ ਦਿੱਤੇ ਭਰੋਸੇ ਲਈ ਧੰਨਵਾਦ ਪ੍ਰਗਟ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਮਿਆਰੀ ਸੇਵਾਵਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਇਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਦਿਨ-ਬ-ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਪੁਲਿਸ ਕਾਂਸਟੇਬਲ ਦੀ ਮੌਤ
Ad Position 24