22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੁਧਿਆਣਾ ਵਿਚ ਦਿਨ-ਬ-ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ <br/>

Ad Position 21
No active advertisement
ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਲੁਧਿਆਣਾ ਵਿਚ ਪਿਛਲੇ ਕੁਝ ਸਮੇਂ ਤੋਂ ਦਿਨ ਬਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਜਿੱਥੇ ਆਮ ਲੋਕਾਂ ਵਿਚ ਡਰ ਤੇ ਸਹਿਮ ਦੇ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਸ਼ਹਿਰ ਅੰਦਰ ਇਨ੍ਹਾਂ ਅਪਰਾਧਿਕ ਵਾਰਦਾਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ | ਸ਼ਾਇਦ ਦੀ ਕੋਈ ਦਿਨ ਅਜਿਹਾ ਹੋਵੇ ਜਦੋਂ ਕਿ ਸ਼ਹਿਰ ਵਿਚ ਕੋਈ ਵੱਡੀ ਵਾਰਦਾਤ ਜਾਂ ਗੋਲੀ ਚੱਲਣ ਦੀ ਘਟਨਾ ਨਾ ਵਾਪਰਦੀ ਹੋਵੇ | ਲੁਧਿਆਣਾ ਵਿਚ ਪਿਛਲੇ ਕੁਝ ਸਮੇਂ ਤੋਂ ਦਿਨ ਬਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਜਿੱਥੇ ਆਮ ਲੋਕਾਂ ਵਿਚ ਡਰ ਤੇ ਸਹਿਮ ਦੇ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਸ਼ਹਿਰ ਅੰਦਰ ਇਨ੍ਹਾਂ ਅਪਰਾਧਿਕ ਵਾਰਦਾਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ, ਸ਼ਾਇਦ ਹੀ ਕੋਈ ਦਿਨ ਅਜਿਹਾ ਹੋਵੇ ਜਦੋਂ ਕਿ ਸ਼ਹਿਰ ਵਿਚ ਕੋਈ ਵੱਡੀ ਵਾਰਦਾਤ ਜਾਂ ਗੋਲੀ ਚੱਲਣ ਦੀ ਘਟਨਾ ਨਾ ਵਾਪਰੀ ਹੋਵੇ | ਹਾਲਾਂਕਿ ਪੁਲਿਸ ਵਲੋਂ ਹਰ ਵਾਰ ਇਨ੍ਹਾਂ ਅਪਰਾਧਿਕ ਵਾਰਦਾਤਾਂ 'ਤੇ ਕਾਬੂ ਪਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਸ ਵਾਰ ਇਹ ਦਾਅਵੇ ਖੋਖਲੇ ਹੀ ਸਾਬਤ ਹੋ ਰਹੇ ਹਨ | ਹਾਲਾਤ ਇੱਥੋਂ ਤੱਕ ਵਿਗੜ ਚੁੱਕੇ ਹਨ ਕਿ ਲੋਕ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਸ਼ਹਿਰ ਵਿਚ ਲੁੱਟ ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਿਚ ਵੀ ਭਾਰੀ ਵਾਧਾ ਹੋਇਆ ਹੈ | ਔਰਤਾਂ ਦੇ ਗਲੇ ਵਿਚੋਂ ਚੇਨਾਂ ਅਤੇ ਰਾਹ ਜਾਂਦੇ ਲੋਕਾਂ ਪਾਸੋਂ ਨਗਦੀ ਅਤੇ ਮੋਬਾਇਲ ਲੁੱਟਣ ਦੀ ਘਟਨਾ ਆਮ ਜਿਹੀ ਗੱਲ ਬਣ ਗਈ ਹੈ | ਕਈ ਅਜਿਹੀਆਂ ਵਾਰਦਾਤਾਂ ਵਿਚ ਪੀੜਿਤ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਜਾਂਦਾ ਹੈ | ਸਭ ਤੋਂ ਵੱਧ ਦੁੱਖ ਦੀ ਗੱਲ ਇਹ ਹੈ ਕਿ ਇਨ੍ਹਾਂ ਪੀੜ੍ਹਤਾਂ ਦੀ ਸ਼ਿਕਾਇਤ ਦਰਜ ਕਰਨ ਲੱਗਿਆਂ ਹੀ ਕਈ ਕਈ ਦਿਨ ਲਗਾ ਦਿੱਤੇ ਜਾਂਦੇ ਹਨ | ਕਈ ਵਾਰੀ ਤਾਂ ਸ਼ਿਕਾਇਤ ਹੀ ਨਹੀਂ ਲਿਖੀ ਜਾਂਦੀ | 20 ਦਿਨ ਪਹਿਲਾਂ ਲੁਧਿਆਣਾ ਦੇ ਮਸ਼ਹੂਰ ਮੈਰਿਜ ਪੈਲੇਸ ਬਾਠ ਕੈਸਲ ਵਿਚ ਵਾਪਰੀ ਗੋਲੀ ਦੀ ਘਟਨਾ ਨੇ ਇਕ ਵਾਰ ਮੁੜ ਤੋਂ ਲੋਕਾਂ ਨੂੰ ਆਪਣੀ ਸੁਰੱਖਿਆ ਸਬੰਧੀ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ | ਇਸ ਗੋਲੀਕਾਂਡ ਵਿਚ ਲਾੜੇ ਦੇ ਦੋਸਤ ਅਤੇ ਮਾਸੀ ਦੀ ਮੌਤ ਹੋ ਗਈ ਸੀ | ਇੱਥੇ ਦੋ ਗੈਂਗਸਟਰਾਂ ਵਲੋਂ ਇਕ ਦੂਜੇ 'ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ਸਨ | ਹਾਲਾਂਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਸੀ, ਪਰ 20 ਦਿਨ ਬੀਤ ਜਾਨ ਉਪਰੰਤ ਵੀ ਪੁਲਿਸ ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਗਿ੍ਫਤਾਰ ਨਹੀਂ ਕਰ ਸਕੀ | ਨਾਮਜ਼ਦ ਦੋਸ਼ੀਆਂ ਨੂੰ ਕਥਿਤ ਤੌਰ 'ਤੇ ਸਿਆਸੀ 'ਸ਼ਹਿ' ਦੱਸੀ ਜਾ ਰਹੀ ਹੈ, ਜਿਸ ਕਾਰਨ ਪੁਲਿਸ ਵਲੋਂ ਉਨ੍ਹਾਂ ਨੂੰ ਕਥਿਤ ਤੌਰ 'ਤੇ ਗਿ੍ਫਤਾਰ ਨਹੀਂ ਕੀਤਾ ਜਾ ਰਿਹਾ | ਪੁਲਿਸ ਵਲੋਂ ਭਾਵੇਂ ਕਿ ਉਨ੍ਹਾਂ ਨੂੰ ਜਲਦ ਗਿ੍ਫਤਾਰ ਕੀਤੇ ਜਾਣ ਬਾਰੇ ਕਿਹਾ ਗਿਆ ਸੀ, ਪਰ ਹਾਲ ਦੀ ਘੜੀ ਇਸ ਮਾਮਲੇ ਨੂੰ ਕੋਈ ਸਫਲਤਾ ਹਾਸਲ ਨਹੀਂ ਹੋਈ ਹੈ | ਅਜਿਹੀਆਂ ਕਈ ਹੋਰ ਕਈ ਸੰਗੀਨ ਵਾਰਦਾਤਾਂ ਵਿਚ ਵੀ ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫਤਾਰੀ ਨਹੀਂ ਕੀਤੀ ਜਾ ਰਹੀ, ਜਦਕਿ ਪੁਲਿਸ ਅਧਿਕਾਰੀ ਇਨ੍ਹਾਂ ਸੰਗੀਨ ਵਾਰਦਾਤਾਂ ਵਿਚ ਲੋੜੀਂਦੇ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰਨ ਦੇ ਦਾਅਵੇ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਹਾਦੁਰਕੇ ਰੋਡ 'ਤੇ ਡਾਇੰਗ ਯੂਨਿਟ 'ਚ ਭਿਆਨਕ ਅੱਗ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ 'ਚ ਆਪ ਦੀ ਜਿੱਤ ਦੇ ਇਕ ਸਾਲ 'ਤੇ ਮੇਅਰ ਇੰਦਰਜੀਤ ਕੌਰ ਵਲੋਂ ਸ਼ੁਕਰਾਨਾ <br/>
Ad Position 24