22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵਿਧਾਇਕ ਸੰਗੋਵਾਲ ਵਲੋਂ ਸ਼ਾਨਦਾਰ ਜਿੱਤ ਬਾਅਦ ਸੀਨੀਅਰ ਆਗੂ ਸਿਸੋਦੀਆ ਨਾਲ ਅਹਿਮ ਮੀਟਿੰਗ

Ad Position 21
No active advertisement
ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਜਿੱਤ ਬਾਅਦ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸ਼ੋਦੀਆ ਨਾਲ ਮੁਲਾਕਾਤ ਸਮੇਂ¢ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸੰਮਤੀ ਮੈਂਬਰ ਸਾਬੀ ਜਰਖੜ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ¢ ਅਜੀਤ ਤਸਵੀਰ <br/> 22-12-2025
ਮੋਦੀ ਸਰਕਾਰ ਵਲੋਂ ਮਗਨਰੇਗਾ ਸਕੀਮ ਕਮਜ਼ੋਰ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਵਿਧਾਇਕ ਸੰਗੋਵਾਲ
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੇਂਦਰ ਸਰਕਾਰ ਤੇ ਮਗਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ, ਮਜ਼ਦੂਰਾਂ ਸਮੇਤ ਬੇਜ਼ਮੀਨੇ ਲੋਕਾਂ ਦੇ ਹਿਤਾਂ 'ਤੇ ਸਿੱਧਾ ਹਮਲਾ ਹੈ, ਜਿਸ ਨਾਲ ਗਰੀਬ, ਪਛੜੇ ਵਰਗ ਦੇ ਪੇਂਡੂ ਲੋਕਾਂ ਦੀ ਜ਼ਿੰਦਗੀ 'ਤੇ ਮਾੜਾ ਅਸਰ ਪਵੇਗਾ ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਇਸ ਕਾਨੂੰਨ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ |


ਡੇਹਲੋਂ, 21 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅਹਿਮ ਮੀਟਿੰਗ ਕੀਤੀ¢ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ 6 ਜ਼ੋਨਾਂ ਵਿਚੋਂ 5 ਜ਼ੋਨਾਂ ਸਮੇਤ ਬਲਾਕ ਡੇਹਲੋਂ ਅਤੇ ਬਲਾਕ ਲੁਧਿਆਣਾ-1 ਅੰਦਰ ਸੰਮਤੀ ਮੈਂਬਰਾਂ ਦੀ ਹੋਈ ਸ਼ਾਨਦਾਰ ਜਿੱਤ ਸੰਬੰਧੀ ਵਿਧਾਇਕ ਸੰਗੋਵਾਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸਿਸੋਦੀਆ ਨੂੰ ਜਾਣੂ ਕਰਵਾਇਆ ਅਤੇ ਅਗਲੀ ਰਣਨੀਤੀ ਸੰਬੰਧੀ ਵਿਚਾਰ ਚਰਚਾ ਕੀਤੀ¢ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਇਸ ਮੀਟਿੰਗ ਬਾਅਦ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਸਿਸੋਦੀਆ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ ਅਤੇ ਅੱਗੇ ਤੋਂ ਸਮੂਹ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ¢ ਵਿਧਾਇਕ ਸੰਗੋਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਆਪ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕ ਆਪ ਸਰਕਾਰ ਦੀਆਂ ਉਸਾਰੂ ਨੀਤੀਆਂ ਤੋਂ ਖ਼ੁਸ਼ 'ਤੇ ਸੰਤੁਸ਼ਟ ਹੁੰਦੇ ਹੋਏ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗਰਾਂ ਖੜੇ ਹਨ ¢ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵਿਰੋਧੀ ਪਾਰਟੀਆਂ ਵਲੋਂ ਚੋਣਾਂ ਦੌਰਾਨ ਪੱਖਪਾਤ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਕਿਹਾ ਕਿ ਆਪ ਦੀ ਜਿੱਤ ਬਾਅਦ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਠੋਸ ਮੁੱਦਾ ਨਹੀਂ ਰਿਹਾ | ਸਗੋਂ ਉਹ ਪੱਖਪਾਤ ਦੇ ਦੋਸ਼ ਲਗਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਵੱਡੀ ਰਾਸ਼ੀ ਵਿਚ ਗਰਾਂਟਾਂ ਦੀ ਵੰਡ ਕੀਤੀ ਜਾਵੇਗੀ, ਜਿਸ ਨਾਲ ਹਲਕਾ ਗਿੱਲ ਦੇ ਪਿੰਡਾਂ, ਕਸਬਿਆਂ ਸਮੇਤ ਸ਼ਹਿਰੀ ਇਲਾਕਿਆਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ¢ ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ ਮੀਡੀਆ ਇੰਚਾਰਜ ਹਲਕਾ ਗਿੱਲ, ਸੰਮਤੀ ਮੈਂਬਰ ਐਡਵੋਕੇਟ ਦਵਿੰਦਰਪਾਲ ਸਿੰਘ ਸੰਗੋਵਾਲ, ਸੰਮਤੀ ਮੈਂਬਰ ਸਾਹਿਬਜੀਤ ਸਿੰਘ ਸਾਬੀ ਜਰਖੜ ਬਲਾਕ ਪ੍ਰਧਾਨ, ਜਗਪਾਲ ਸਿੰਘ ਸੰਗੋਵਾਲ ਸਮੇਤ ਵਿਸ਼ੇਸ਼ ਕਰ ਕੇ ਨਾਲ ਸਨ¢
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਮੌਤ ਦੇ ਮਾਮਲੇ ਵਿਚ ਪਤੀ ਗਿ੍ਫਤਾਰ ਅਗਲੀ ਖ਼ਬਰ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਕ ਸ਼ਾਮ ਨੇ ਰੰਗ ਬੰਨਿ੍ਹਆ
Ad Position 24