ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜੀ.ਐਸ.ਟੀ. ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਮਿਸ਼ਨਰ ਜੀ.ਐਸ.ਟੀ. ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਾਮ ਇੰਪੈਕਸ ਜੀਵਨ ਨਗਰ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਸਰਕਾਰੀ ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰ ਦਿੱਤੀ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |