22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ: ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵਲੋਂ ਸਿੱਖ ਪੰਥ ਦੀ ਮਹਿਨਾਜ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਤਪ ਅਸਥਾਨ ਗੁ. ਬਾਬਾ ਦੀਪ ਸਿੰਘ ਜੀ ਵਿਖੇ ਕਰਵਾਇਆ ਗਿਆ | ਜਿਸ ਅੰਦਰ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਵਲੋਂ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਇਸ ਦੌਰਾਨ ਮਕੱੜ ਪਰਿਵਾਰ ਦੇ ਮੈਬਰਾਂ ਨੇ ਵੀ ਆਪਣੀਆਂ ਹਾਜ਼ਰੀਆਂ ਭਰੀਆਂ | ਕੀਰਤਨ ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਇਸਤਰੀ ਸਤਿਸੰਗ ਸਭਾ ਦੀ ਪ੍ਰਮੁੱਖ ਬੀਬੀ ਜਸਵੰਤ ਕੌਰ ਸਰਨਾ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੀ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿਚ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੀ ਅਜ਼ੀਮ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਇੱਕ ਸੱਚੇ ਸਿੱਖ ਸੇਵਕ ਸਨ | ਜਿਨ੍ਹਾਂ ਨੇ ਕੇਵਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸੁੰਦਰ ਇਮਾਰਤ ਦਾ ਨਿਰਮਾਣ ਕਰਵਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਹੀ ਨਹੀਂ ਪਾਇਆ ਬਲਕਿ ਲਗਾਤਾਰ ਗਿਆਰਾਂ ਸਾਲ ਇੱਕ ਕੁਸ਼ਲ ਪ੍ਰੰਬਧਕ ਦੇ ਰੂਪ ਵਜੋਂ ਵਿਚਰ ਕੇ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਰਨ ਦਾ ਸੁਭਾਗ ਵੀ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਜੱਥੇ: ਅਵਤਾਰ ਸਿੰਘ ਮੱਕੜ ਭਾਵੇਂ ਸਾਨੂੰ ਸਰੀਰਕ ਤੌਰ 'ਤੇ ਵਿਛੋੜਾ ਦੇ ਗਏ ਹਨ | ਪਰ ਉਨ੍ਹਾਂ ਦੀਆਂ ਮਿੱਠੀਆਂ ਤੇ ਨਿੱਘੀਆਂ ਯਾਦਾਂ ਹਮੇਸ਼ਾ ਸਾਡੇ ਅੰਗ ਸੰਗ ਵੱਸਦੀਆਂ ਰਹਿਣਗੀਆਂ, ਖਾਸ ਕਰਕੇ ਮੌਜੂਦਾ ਸਮੇਂ ਵਿਚ ਉਨ੍ਹਾਂ ਦੇ ਹੋਣਹਾਰ ਸਪੁੱਤਰ ਇੰਦਰਜੀਤ ਸਿੰਘ ਮੱਕੜ ਵਲੋਂ ਕੀਤੇ ਜਾ ਰਹੇ ਧਾਰਮਿਕ ਤੇ ਸਮਾਜਿਕ ਕਾਰਜ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਹਨ | ਕੀਰਤਨ ਸਮਾਗਮ ਦੀ ਸਮਾਪਤੀ ਮੌਕੇ ਬੀਬੀ ਰਵਿੰਦਰ ਕੌਰ ਸੁਪਤਨੀ ਸ. ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਨੇ ਸਮਾਗਮ ਅੰਦਰ ਪੁੱਜੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦਾ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਬੀਬੀ ਜਸਬੀਰ ਕੌਰ, ਗੁਰਵਿੰਦਰ ਕੌਰ, ਬਬਲੀ ਭੈਣਜੀ, ਇੰਦਰਜੀਤ ਕੌਰ, ਪਿੰਕੀ ਚਾਵਲਾ,ਜਸਪ੍ਰੀਤ ਕੌਰ, ਅਮਰਜੀਤ ਕੌਰ, ਬੇਬੀ ਭੈਣ ਜੀ, ਮਹਿੰਦਰ ਕੌਰ, ਇੰਦੂ ਮਕੱੜ, ਮਿੰਨੀ ਮਕੱੜ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਂਡਵੀਆ ਨੇ 'ਫਿੱਟ ਇੰਡੀਆ ਸੰਡੇਜ਼ ਔਨ ਸਾਈਕਲ' ਦੀ ਪਹਿਲੀ ਵਰ੍ਹੇਗੰਢ ਸਮਾਰੋਹ ਦੀ ਕੀਤੀ ਅਗਵਾਈ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੀ ਗਤਕਾ ਟੀਮ ਨੇ ਨਾਗਪੁਰ (ਮਹਾਰਾਸ਼ਟਰ) ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24