ਲੁਧਿਆਣਾ, 21 ਦਸੰਬਰ (ਭੁਪਿੰਦਰ ਸਿੰਘ ਬੈਂਸ/ਜਤਿੰਦਰ ਭੰਬੀ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 22 ਦਸੰਬਰ 2024 ਨੰੂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਇਸ ਮੌਕੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਚੁਨੌਤੀਆਂ ਦੇ ਬਾਵਜੂਦ ਲੋਕਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਕਾਮਯਾਬੀ ਮਿਲੀ ਹੈ ਤੇ 100 ਫ਼ੀਸਦੀ ਟੀਚਾ ਹਾਸਲ ਕਰ ਲਈ ਯਤਨ ਜਾਰੀ ਹਨ | ਮੁਹਿੰਮ ਦੇ ਇਕ ਸਾਲ ਪੂਰੇ ਹੋਣ 'ਤੇ ਸੰਤ ਸੀਚੇਵਾਲ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕ ਬੁੱਢੇ ਦਰਿਆ ਦੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਨੇ ਬੱੁਢੇ ਦਰਿਆ ਵਿਚ ਕਿਸ਼ਤੀ ਚਲਾ ਕੇ ਦਰਿਆ ਦੀ ਮੌਜੂਦਾ ਹਾਲਤ ਦਾ ਜਾਇਜ਼ਾ ਵੀ ਲਿਆ ਸੰਤ ਸੀਚੇਵਾਲ ਨੇ ਆਖਰ 'ਚ ਲੋਕਾਂ ਨੰੂ ਅਪੀਲ ਕੀਤੀ ਕਿ ਬੁੱਢੇ ਦਰਿਆ ਨੰੂ ਸਾਫ਼ ਰੱਖਣ ਲਈ ਸਹਿਯੋਗ ਜਾਰੀ ਰੱਖਿਆ ਜਾਵੇ | ਇਸ ਮੌਕੇ 'ਆਪ' ਵਿਧਾਇਕ ਮਦਨ ਲਾਲ ਬੱਗਾ ਵਲੋਂ ਬੁੱਢੇ ਦਰਿਆ ਦੀ ਕੀਤੀ ਜਾ ਰਹੀ ਸਫ਼ਾਈ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪ੍ਰਸ਼ੰਸਾ ਕੀਤੀ ਗਈ |