22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਾਲ ਭਿਖਿਆ ਦੀ ਰੋਕਥਾਮ ਲਈ ਵੱਖ-ਵੱਖ ਇਲਾਕਿਆਂ 'ਚ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 22-12-2025
11 ਬੱਚਿਆਂ ਨੂੰ ਵੀ ਭੀਖ ਮੰਗਦਿਆਂ ਛੁਡਵਾਇਆ
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਵਿਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟਾਸਕ ਫੋਰਸ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ 11 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਸੰਭਾਵੀ ਭੀਖ ਮੰਗਣ ਵਾਲੇ ਖੇਤਰਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿਚ ਦੁਰਗਾ ਮਾਤਾ ਮੰਦਰ, ਬੀ.ਆਰ.ਐਸ. ਨਗਰ, ਜਮਾਲਪੁਰ, ਸੈਕਟਰ-32, ਫੀਲਡ ਗੰਜ, ਸ਼ੀਤਲਾ ਮਾਤਾ ਮੰਦਰ, ਭਾਈ ਬਾਲਾ ਚੌਕ, ਭਾਰਤ ਨਗਰ ਚੌਕ, ਵਿਸ਼ਵਕਰਮਾ ਚੌਕ, ਚੀਮਾ ਚੌਕ ਅਤੇ ਵਰਧਮਾਨ ਚੌਕ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਹੈ ਅਤੇ ਉਨ੍ਹਾਂ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣਾ ਹੈ | ਇਸ ਚੈਕਿੰਗ ਦੌਰਾਨ 11 ਬੱਚਿਆਂ ਨੂੰ ਭੀਖ ਮੰਗਦੇ ਪਾਇਆ ਗਿਆ ਅਤੇ ਟੀਮ ਵਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ | ਉਪਰੰਤ ਬੱਚਿਆਂ ਦੀ ਕਾਊਾਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਉਚਿੱਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਵਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ | ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ ਨੂੰ ਬਾਲ ਭਿੱਖਿਆ ਮੁਕਤ ਕੀਤਾ ਜਾਵੇਗਾ | ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਸ਼ਮੀ, ਹਰਮਿੰਦਰ ਸਿੰਘ, ਮਲਕੀਤ ਸਿੰਘ ਦੇ ਨਾਲ ਸਮੁੱਚੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਲੁਧਿਆਣਾ ਅਦਾਲਤ ਦਾ ਇਤਿਹਾਸਿਕ ਫ਼ੈਸਲਾ <br/>
Ad Position 24