ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰੂ ਸੇਵਕ ਨੌਜਵਾਨ ਸਭਾ ਦੁੱਗਰੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋਇਆ, ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ, ਅਮਨਦੀਪ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਨਿਤਨੇਮ ਅਤੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਮੀਤ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਸ਼ਾਮ ਦੇ ਸਮਾਗਮ 'ਚ ਗਿਆਨੀ ਸਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ | ਉਪਰੰਤ ਗੁਰਦਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਵਾਲੀਆਂ ਬੀਬੀਆਂ ਨੇ ਕੀਰਤਨ ਦੀ ਸੇਵਾ ਨਿਭਾਈ | ਭਾਈ ਸਤਿੰਦਰ ਪਾਲ ਸਿੰਘ ਲੁਧਿਆਣੇ ਵਾਲਿਆਂ ਅਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਜਸਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗੀ ਸਿੰਘਾਂ ਦਾ ਸਿਰੋਪਾਓ ਨਾਲ ਸਨਮਾਨਿਤ ਕੀਤਾ | ਸਮਾਗਮ 'ਚ ਬਲਜੀਤ ਸਿੰਘ ਸੇਠੀ, ਨੌਜਵਾਨ ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ ਜੋੜਾ ਘਰ ਵਾਲੇ, ਪਲਵਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |