ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮਾਛੀਆਂ ਕਲਾਂ ਵਿਚ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਤੀ ਪਤਨੀ ਜ਼ਖਮੀ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਬੀਰ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਮਾਛੀਆਂ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਸੰਨੀ ਪੁੱਤਰ ਕੇਵਲ ਸਿੰਘ, ਕੇਵਲ ਸਿੰਘ ਪੁੱਤਰ ਰੋਸ਼ਨ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ, ਬਲਦੇਵ ਸਿੰਘ ਪੁੱਤਰ ਬਲਕਾਰ ਸਿੰਘ, ਗੁਰਜੰਟ ਸਿੰਘ, ਗੁਰਨਾਮ ਸਿੰਘ, ਜਸਪਾਲ ਸਿੰਘ, ਬਿੱਟੂ, ਹੈਪੀ, ਗੁਰਮੇਲ, ਗੁਲਸ਼ਨ, ਗੁਰਮੀਤ ਕੌਰ ਸੇਠੀ, ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ 25 ਹੋਰ ਸਾਥੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਵੋਟਾਂ ਦੀ ਗਿਣਤੀ ਖਤਮ ਹੋਣ ਉਪਰੰਤ ਆਪਣੇ ਘਰ ਬੈਠ ਕੇ ਗੱਲਬਾਤ ਕਰ ਰਹੇ ਸਨ ਕਿ ਕਥਿਤ ਦੋਸ਼ੀ ਉਨ੍ਹਾਂ ਦੇ ਘਰ ਆ ਗਏ ਅਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ | ਕਥਿਤ ਦੋਸ਼ੀਆਂ ਵਲੋਂ ਉਸਦੀ ਅਤੇ ਉਸਦੇ ਪਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |