ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰਮਾਨਾ ਦੀ ਅਦਾਲਤ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਹੋਲ, ਸਦਰ ਖੰਨਾ ਦੇ ਵਸਨੀਕ ਇਕ ਨÏਜਵਾਨ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਦੇ ਕਤਲ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਿਨ੍ਹਾਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ ਉਨ੍ਹਾਂ ਵਿਚ ਦੋਸ਼ੀ ਗੁਰਪਿੰਦਰ ਸਿੰਘ ਅਤੇ ਉਸਦੇ ਭਰਾ ਅਵਤਾਰ ਸਿੰਘ ਦੇ ਨਾਲ-ਨਾਲ ਜਗਵਿੰਦਰ ਸਿੰਘ (ਦੋਸ਼ੀ ਅਵਤਾਰ ਸਿੰਘ ਦਾ ਪੁੱਤਰ ਸ਼ਾਮਿਲ ਹੈ | ਇਹਨਾਂ ਨੂੰ 1.55 ਲੱਖ ਰੁਪਏ ਦਾ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ¢ ਅਦਾਲਤ ਨੇ ਉਨ੍ਹਾਂ ਨੂੰ ਮਿ੍ਤਕ ਦੇ ਚਚੇਰੇ ਭਰਾ ਸਤਵਿੰਦਰ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਦਾ ਦੋਸ਼ੀ ਠਹਿਰਾਇਆ, ਜਿਸਨੇ ਸੁਖਵਿੰਦਰ ਸਿੰਘ ਨੂੰ ਹਮਲੇ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਮਲੇ ਨੂੰ ਰੋਕ ਨਹੀਂ ਸਕਿਆ | ਅਦਾਲਤ ਨੇ ਮੁਲਜ਼ਮ ਦੇ ਦੋ ਹੋਰ ਪਰਿਵਾਰਕ ਮੈਂਬਰਾਂ ਜਸਵਿੰਦਰ ਕÏਰ ਅਤੇ ਹਰਜੀਤ ਕÏਰ ਨੂੰ ਵੀ ਕਤਲ ਤੋਂ ਬਾਅਦ ਸਬੂਤ ਨਸ਼ਟ ਕਰਨ ਲਈ ਦੋਸ਼ੀ ਠਹਿਰਾਇਆ¢ ਅਦਾਲਤ ਨੇ ਉਨ੍ਹਾਂ ਨੂੰ ਅਪਰਾਧੀਆਂ ਤੋਂ ਪਰਦਾ ਹਟਾਉਣ ਦੀ ਕੋਸ਼ਿਸ਼ ਵਿਚ ਘਟਨਾ ਵਾਲੀ ਥਾਂ 'ਤੇ ਖ਼ੂਨ ਦੇ ਧੱਬੇ ਧੋਣ ਦਾ ਦੋਸ਼ੀ ਠਹਿਰਾਇਆ¢ ਉਨ੍ਹਾਂ ਨੂੰ ਦੋ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ | ਵੇਰਵਿਆਂ ਦਾ ਖ਼ੁਲਾਸਾ ਕਰਦੇ ਹੋਏ ਸ਼ਿਕਾਇਤਕਰਤਾ ਦੇ ਵਕੀਲ ਸੁਖਚੈਨ ਸਿੰਘ ਨੇ ਦੱਸਿਆ ਕਿ ਦੋਸ਼ੀਆਂ 'ਤੇ 28 ਅਕਤੂਬਰ, 2022 ਨੂੰ ਸਦਰ ਪੁਲਿਸ ਸਟੇਸ਼ਨ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ¢ ਇਸਤਗਾਸਾ ਪੱਖ ਨੇ ਦੋਸ਼ੀਆਂ ਦੇ ਦੋਸ਼ ਸਾਬਤ ਕਰਨ ਲਈ ਕੁੱਲ 13 ਗਵਾਹਾਂ ਦੇ ਬਿਆਨ ਕਲਮਬੰਦ ਕੀਤੇ | ਇਹ ਘਟਨਾ 27 ਅਕਤੂਬਰ, 2022 ਦੀ ਰਾਤ ਨੂੰ ਵਾਪਰੀ ਸੀ¢ ਸੁਖਵਿੰਦਰ ਸਿੰਘ ਉਰਫ਼ ਸੁਖੀ ਆਪਣੇ ਚਚੇਰੇ ਭਰਾ ਸਤਵਿੰਦਰ ਸਿੰਘ ਨੂੰ ਮਿਲਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਇਹਨਾਂ ਦੋਸ਼ੀਆਂ ਨੇ ਉਸ ਨੰੂ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ¢ ਇਸ ਹਮਲੇ ਵਿਚ ਸਤਵਿੰਦਰ ਸਿੰਘ ਵੀ ਗੰਭੀਰ ਜ਼ਖਮੀ ਹੋ ਗਿਆ ਸੀ | ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਕਾਂਸਟੇਬਲ ਸੁਖਵਿੰਦਰ ਸਿੰਘ ਦੀ ਇਲਾਜ ਦੌਰਾਨ ਮÏਤ ਹੋ ਗਈ | ਮਾਨਯੋਗ ਜੱਜ ਦੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਸੁਣਾਈ | ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਗਿਆ ਸੀ |