ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੀਤੀ ਰਾਤ ਮਾਤਾ ਗੁੱਜਰ ਕÏਰ, ਚਾਰ ਸਾਹਿਬਜ਼ਾਦਿਆਂ ਅਤੇ ਹੋਰ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਅਤੇ ਰਾਤ ਦੇ ਵਿਸ਼ੇਸ਼ ਸਮਾਗਮਾਂ ਵਿਚ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ¢ ਗੁਰੂ ਕਾ ਲੰਗਰ ਅਤੁੱਟ ਵਰਤਾਇਆ¢ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਦਵਿੰਦਰ ਕÏਰ ਸੋਹਲ, ਬਲਜੀਤ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਚਰਨਜੀਤ ਕÏਰ, ਤਨਵੀਰ ਕÏਰ, ਸਰਬਜੀਤ ਕÏਰ ਚੀਮਾ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ ¢