17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦੀ ਸਾਕੇ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦੀ ਸਾਕੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ ''ਨਿੱਕੀਆਂ ਜਿੰਦਾਂ ਵੱਡੇ ਸਾਕੇ'' ਮਹਾਨ ਸ਼ਹੀਦੀ ਗੁਰਮਤਿ ਸਮਾਗਮ 19 ਦਸੰਬਰ ਤੋਂ 28 ਦਸੰਬਰ 2025 ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਸ਼ਾਮ 6.00 ਵਜੇ ਤੋਂ ਰਾਤ 10.00 ਵਜੇ ਤਕ ਵਿਸ਼ੇਸ਼ ਸਮਾਗਮ ਗੁਰਮਤਿ ਕਰਵਾਏ ਗਏ, ਇਨ੍ਹਾਂ ਸਮਾਗਮਾਂ 'ਚ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਜਸਵੰਤ ਸਿੰਘ ਯੂ. ਐਸ.ਏ ਵਾਲੇ, ਭਾਈ ਮਨਦੀਪ ਸਿੰਘ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮੂਹ ਸਾਧ ਸੰਗਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰੀਆਂ ਅਤੇ ਗੁਰੂ ਮਹਾਰਾਜ ਜੀ ਦੀ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ 'ਚ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਮੁਲਾਜ਼ਮ ਖੇਡਾਂ 2025 ਸਫਲਤਾ ਪੂਰਵਕ ਸੰਪੰਨ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24