ਲੁਧਿਆਣਾ, 22 ਦਸੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਕਰਵਾਈਆਂ ਜਾ ਰਹੀਆਂ ਮੁਲਾਜ਼ਮ ਖੇਡਾਂ ਐਥਲੈਟਿਕ ਮੀਟ ਵਿਚ ਪੀ.ਏ.ਯੂ. ਦੇ ਉਪ-ਕੁਲਪਤੀ ਡਾ: ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੁੱਖ ਮਹਿਮਾਨ ਡਾ: ਸਤਿਬੀਰ ਸਿੰਘ ਗੋਸਲ ਨੇ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਐਗਜ਼ੈਕਟਿਵ ਕੌਂਸਲ ਵਲੋਂ ਜੋ ਉਪਰਾਲਾ ਕੀਤਾ ਜਾਂਦਾ ਹੈ, ਉਸ ਦੀ ਵੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਪੀ.ਏ.ਯੂ. ਦੀ ਅਥਾਰਿਟੀ ਵਲੋਂ ਇਸ ਸਬੰਧੀ ਸਹਿਯੋਗ ਦੇਣ ਦਾ ਵਾਅਦਾ ਕੀਤਾ | ਐਥਲੈਟਿਕ ਮੀਟ ਉਪਰੰਤ ਸਮੂਹ ਖੇਡਾਂ ਦੇ ਜੇਤੂਆਂ ਨੂੰ ਇਨਾਮ ਦਿੱਤੇ ਗਏ | ਇਸ ਐਥਲੈਟਿਕ ਮੀਟ ਵਿਚ ਇਸਤਰੀਆਂ ਦੇ ਮੁਕਾਬਲਿਆਂ ਵਿਚ 100 ਮੀਟਰ ਦੀ ਦੌੜ ਵਿਚ ਕੰਪਟਰੋਲਰ ਦਫ਼ਤਰ ਦੀ ਸ਼ਿਖਾ ਨੇ ਪਹਿਲਾ ਸਥਾਨ, ਅਮਨਦੀਪ ਨੇ ਦੂਜਾ ਸਥਾਨ ਅਤੇ ਮਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | 200 ਮੀਟਰ ਦੀ ਦੌੜ ਵਿਚ ਸ਼ਿਵਾਨੀ ਨੇ ਪਹਿਲਾ ਸਥਾਨ, ਸ਼ਿਖਾ ਨੇ ਦੂਜਾ ਸਥਾਨ ਅਤੇ ਰਤਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਥ੍ਰੀ-ਲੈਗ ਦੌੜ ਵਿਚ ਅਮਨਦੀਪ-ਬਲਜੀਤ ਕੌਰ ਨੇ ਪਹਿਲਾ ਸਥਾਨ, ਵੀਨਾ-ਪਿ੍ਅਨਕਾ ਨੇ ਦੂਜਾ ਸਥਾਨ ਅਤੇ ਲਵਪ੍ਰੀਤ-ਸ਼ਿਵਾਨੀ ਨੇ ਤੀਜਾ ਸਥਾਨ ਹਾਸਲ ਕੀਤਾ | ਨਿੰਬੂ ਚਮਚ ਦੀ ਦੌੜ ਵਿਚ ਡਿੰਪਲ ਨੇ ਪਹਿਲਾ ਸਥਾਨ, ਪੂਨਮ ਨੇ ਦੂਜਾ ਸਥਾਨ ਅਤੇ ਲਵਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ | ਮਿਊਜ਼ੀਕਲ ਚੇਅਰ ਵਿਚ ਬਲਜੀਤ ਕੌਰ ਨੇ ਪਹਿਲਾ ਸਥਾਨ, ਪਿ੍ਆ ਨੇ ਦੂਜਾ ਸਥਾਨ ਅਤੇ ਹਰਮਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਲਾਂਗ ਜੰਪ ਵਿਚ ਸ਼ਿਖਾ ਨੇ ਪਹਿਲਾ ਸਥਾਨ, ਅਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਕੁਲਬੀਰ ਨੇ ਤੀਜਾ ਸਥਾਨ ਹਾਸਲ ਕੀਤਾ | ਰੱਸਾ ਕੱਸੀ ਵਿਚ ਬਲਜੀਤ ਕੌਰ ਦੀ ਟੀਮ ਜੇਤੂ ਰਹੀ ਅਤੇ ਸ਼ੀਤਲ ਦੀ ਟੀਮ ਦੂਜੇ ਨੰਬਰ 'ਤੇ ਰਹੀ | ਪੁਰਸ਼ਾਂ ਦੇ ਮੁਕਾਬਲਿਆਂ ਵਿਚ 100 ਮੀਟਰ ਦੀ ਦੌੜ ਵਿਚ ਤੁਸ਼ਾਰ ਨੇ ਪਹਿਲਾ ਸਥਾਨ, ਹਰਚਰਨ ਸਿੰਘ ਨੇ ਦੂਜਾ ਸਥਾਨ ਅਤੇ ਆਕਾਸ਼ ਨੇ ਤੀਜਾ ਸਥਾਨ ਹਾਸਲ ਕੀਤਾ | 200 ਮੀਟਰ ਦੀ ਦੌੜ ਵਿਚ ਆਕਾਸ਼ ਨੇ ਪਹਿਲਾ ਸਥਾਨ, ਗੁਰਇਕਬਾਲ ਸਿੰਘ ਨੇ ਦੂਜਾ ਸਥਾਨ ਅਤੇ ਹਰਚਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | 400 ਮੀਟਰ ਦੀ ਦੌੜ ਵਿਚ ਗੁਰਇਕਬਾਲ ਸਿੰਘ ਨੇ ਪਹਿਲਾ ਸਥਾਨ, ਹਰਚਰਨ ਸਿੰਘ ਨੇ ਦੂਜਾ ਸਥਾਨ ਅਤੇ ਲਖਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | 800 ਮੀਟਰ ਦੀ ਦੌੜ ਵਿਚ ਗੁਰਇਕਬਾਲ ਸਿੰਘ ਨੇ ਪਹਿਲਾ ਸਥਾਨ, ਸੁਨੀਲ ਕੁਮਾਰ ਨੇ ਦੂਜਾ ਸਥਾਨ ਅਤੇ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਰੱਸਾ ਕੱਸੀ ਵਿਚ ਜਗਵਿੰਦਰ ਦੀ ਟੀਮ ਜੇਤੂ ਰਹੀ ਅਤੇ ਕੁਲਵਿੰਦਰ ਸਿੰਘ ਦੀ ਟੀਮ ਦੂਜੇ ਨੰਬਰ 'ਤੇ ਰਹੀ | 50+ ਵਿਚ ਸੁਸ਼ੀਲ ਪਹਿਲੇ, ਦਵਿੰਦਰ ਸਿੰਘ ਦੂਜੇ ਅਤੇ ਰਣਬੀਰ ਸਿੰਘ ਤੀਜੇ ਸਥਾਨ 'ਤੇ ਰਹੇ | ਪੁਰਸ਼ਾਂ ਵਿਚ ਗੁਰਇਕਬਾਲ ਸਿੰਘ ਅਤੇ ਇਸਤਰੀਆਂ ਵਿਚ ਸ਼ਿਖਾ ਬੈੱਸਟ ਅਥਲੀਟ ਬਣੇ | ਇਸ ਮੌਕੇ ਲਾਲ ਬਹਾਦਰ ਯਾਦਵ, ਬਿੱਕਰ ਸਿੰਘ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਕੇਸ਼ਵ ਸੈਣੀ, ਗੁਰਇਕਬਾਲ ਸਿੰਘ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਰਕੇਸ਼ ਕੁਮਾਰ, ਸੁਰਿੰਦਰ ਸਿੰਘ, ਪਿ੍ੰਸ ਗਰਗ, ਹੁਸਨ ਕੁਮਾਰ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਜਤਿੰਦਰ ਸਿੰਘ ਸੈਣੀ ਅਤੇ ਤੇਜਿੰਦਰ ਸਿੰਘ ਵੀ ਹਾਜ਼ਰ ਰਹੇ |