16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗਲਾਡਾ ਨੇ ਤਿੰਨ ਅਣਅਧਿਕਾਰਤ ਕਾਲੋਨੀਆਂ ਢਾਹੀਆਂ, ਐਫ.ਆਈ.ਆਰ. ਦੀ ਕੀਤੀ ਸਿਫ਼ਾਰਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਜਸਵਿੰਦਰ ਸਿੰਘ)-ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ 'ਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਸੋਮਵਾਰ ਨੂੰ ਲੁਧਿਆਣਾ ਦੇ ਪਿੰਡ ਕਨੀਜਾ ਵਿਚ ਤਿੰਨ ਅਣਅਧਿਕਾਰਤ ਕਾਲੋਨੀਆਂ ਢਾਹ ਦਿੱਤੀਆਂ | ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ ਤਾਂ ਸ਼ੁੱਕਰਵਾਰ ਨੂੰ ਇਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਹੋਈ | ਗਲਾਡਾ ਨੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ | ਇਕ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਕਾਲੋਨੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਈ ਜਾ ਰਹੀ ਹੈ | ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਾਲੋਨੀਆਂ ਵਿਚ ਜਾਇਦਾਦ/ ਪਲਾਟ/ ਇਮਾਰਤਾਂ ਨਾ ਖਰੀਦਣ, ਕਿਉਂਕਿ ਗਲਾਡਾ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ ਆਦਿ ਵਰਗੀ ਕੋਈ ਸਹੂਲਤ ਪ੍ਰਦਾਨ ਨਹੀਂ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਤੇ ਹਰਸਿਮਰਤ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਘਰ ਪੁੱਜੇ <br/> ਅਗਲੀ ਖ਼ਬਰ ਫਲਾਵਰ ਇਨਕਲੇਵ ਪੰਚਾਇਤ ਦੀ ਜਿੱਤ 'ਤੇ ਸੰਨੀ ਕੈਂਥ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ <br/>
Ad Position 24