ਲੁਧਿਆਣਾ, 22 ਦਸੰਬਰ (ਭੁਪਿੰਦਰ ਸਿੰਘ ਬੈਂਸ)-ਰੋਟਰੀ ਕਲੱਬ ਲੁਧਿਆਣਾ ਸਿਟੀ ਵਲੋਂ ਸਿੱਖ ਮਸ਼ੀਨਰੀ ਪਬਲਿਕ ਸਕੂਲ, ਸਲੇਮ ਟਾਬਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਤੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਸੰਚਾਲਨ ਡਾ. ਹਰਵਿੰਦਰ ਸਿੰਘ, ਡਾ. ਰੇਨੂ, ਡਾ. ਅਨਿਲ ਵਰਮਾ ਨੇ ਕੀਤਾ | ਇਸ ਮੌਕੇ ਸਕੂਲ ਦੇ 100 ਦੇ ਲਗਭਗ ਵਿਦਿਆਰਥੀਆਂ ਅਤੇ ਹੋਰ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਤੇ ਸ਼ੂਗਰ ਦਾ ਵੀ ਚੈੱਕਅਪ ਕੀਤਾ ਗਿਆ | ਅੰਤ ਵਿਚ ਸਕੂਲ ਦੀ ਪਿ੍ੰਸੀਪਲ ਪ੍ਰਦੀਪ ਕੌਰ ਨੇ ਆਏ ਹੋਏ ਡਾਕਟਰਾਂ ਦਾ ਤੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰੋਟੇਰੀਅਨ ਸੁਰਿੰਦਰ ਸਿੰਘ ਕਟਾਰੀਆ ਤੇ ਰੋਟੇਰੀਅਨ ਅਜੈਬ ਸਿੰਘ ਵੀ ਮੌਜੂਦ ਸਨ |