28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਕਾਇਆ ਵਸੂਲੀ ਅਤੇ ਗੈਰ-ਕਾਨੰੂਨੀ ਉਸਾਰੀਆਂ 'ਤੇ ਨਿਗਮ ਕਮਿਸ਼ਨਰ ਦਾ ਸਖ਼ਤ ਅਲਟੀਮੇਟਮ, ਹਰ ਜ਼ੋਨ ਤੋਂ ਸਰਟੀਫਿਕੇਟ ਲਾਜ਼ਮੀ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਬਕਾਇਆ ਰਕਮ ਦੀ ਵਸੂਲੀ ਵਿਚ ਤੇਜ਼ੀ ਲਿਆਉਣ 'ਤੇ ਗੈਰ ਕਾਨੰੂਨੀ ਉਸਾਰੀਆਂ 'ਤੇ ਤੁਰੰਤ ਨਕੇਲ ਕੱਸਣ ਲਈ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਮੰਗਲਵਾਰ ਨੰੂ ਸਰਾਭਾ ਨਗਰ ਸਥਿਤ ਜ਼ੋਨ ਡੀ. ਦਫ਼ਤਰ ਵਿਚ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕਮਿਸ਼ਨਰ ਨੇ ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਬਿਲਡਿੰਗ ਬਰਾਂਚ ਅਧਿਕਾਰੀਆਂ ਨੰੂ ਸਪਸ਼ਟ ਹੁਕਮ ਜਾਰੀ ਕਰਦਿਆਂ ਕਿਹਾ ਕਿ ਨਿਰਧਾਰਿਤ ਹਫ਼ਤਾਵਾਰ ਵਸੂਲੀ ਟੀਚੇ ਹਰ ਹਾਲਤ ਵਿਚ ਪੂਰੇ ਕੀਤੇ ਜਾਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਟੀਚੇ ਪੂਰੇ ਨਾ ਹੋਏ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਕਮਿਸ਼ਨਰ ਡੇਚਲਵਾਲ ਨੇ ਅਧਿਕਾਰੀਆਂ ਨੰੂ ਆਪਣੇ-ਆਪਣੇ ਇਲਾਕਿਆਂ ਵਿਚ ਕੋਈ ਵੀ ਗੈਰ ਕਾਨੰੂਨੀ ਉਸਾਰੀ ਨਾ ਹੋਣ ਸਬੰਧੀ ਲਿਖਤੀ ਸਰਟੀਫਿਕੇਟ ਜਮਾਂ ਕਰਵਾਉਣ ਦੇ ਹੁਕਮ ਵੀ ਦਿੱਤੇ | ਉਨ੍ਹਾਂ ਕਿਹਾ ਕਿ ਹੁਣ ਨਿਯਮਤ ਆਧਾਰ 'ਤੇ ਰਿਵਿਊ ਮੀਟਿੰਗਾਂ ਹੋਣਗੀਆਂ ਤੇ ਹਰ ਜ਼ੋਨ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕੀਤੀ ਜਾਵੇਗੀ | ਮੀਟਿੰਗ 'ਚ ਐਸ.ਈ. ਕਮ ਐਮ.ਟੀ.ਪੀ., ਏ.ਟੀ.ਪੀ., ਹੈੱਡ ਡਰਾਫਟਸਮੈਨ, ਬਿਲਡਿੰਗ ਇੰਸਪੈਕਟਰ ਸਮੇਤ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ | ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਸ਼ਹਿਰ ਵਿਚ ਗੈਰ ਕਾਨੰੂਨੀ ਨਿਰਮਾਣ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕੀ ਨਿਰਮਾਣ ਕੰਮ ਸ਼ੁਰੂ ਕਰਨ ਤੋਂ ਪਹਿਲਾ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣਾ ਲਾਜ਼ਮੀ ਹੈ | ਬਿਨਾਂ ਮਨਜ਼ੂਰੀ ਕੀਤੀਆਂ ਉਸਾਰੀਆਂ ਖ਼ਿਲਾਫ਼ ਤੋੜ-ਫੋੜ ਸਮੇਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਲਾਰਡ ਮਹਾਂਵੀਰ ਸਿਵਲ ਹਸਪਤਾਲ ਦਾ ਦੌਰਾ <br/> ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਰੋਸ ਵਜੋਂ 26 ਨੂੰ ਫੂਕਿਆ ਜਾਵੇਗਾ ਲੋਕਲ ਬਾਡੀ ਮੰਤਰੀ ਦਾ ਪੁਤਲਾ-ਧੀਂਗਾਨ <br...
Ad Position 24