ਲੁਧਿਆਣਾ, 23 ਦਸੰਬਰ (ਡਾ. ਤਰਲੋਚਨ ਸਿੰਘ)-ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਰਮਨਦੀਪ ਕੌਰ ਵਲੋਂ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਨਾਲ ਲਾਰਡ ਮਹਾਵੀਰ ਸਿਵਲ ਹਸਪਤਾਲ, ਲੁਧਿਆਣਾ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਨਦੀਪ ਵਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਅਤੇ ਡਾਕਟਰੀ ਤੇ ਪੈਰਾ ਮੈਡੀਕਲ ਸਟਾਫ਼ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ, ਸਮੇਂ ਸਿਰ ਇਲਾਜ ਅਤੇ ਮਿਆਰੀ ਇਲਾਜ ਪ੍ਰੋਟੋਕੋਲਾਂ ਦੀ ਪਾਲਨਾ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਡਾ. ਕੌਰ ਨੇ ਹਸਪਤਾਲ ਦੀ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਫ਼ਾਈ ਦੇ ਉੱਚ ਮਿਆਰ ਬਣਾਏ ਰੱਖਣ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਇਸ ਮੌਕੇ ਡਾ. ਵਿਵੇਕ ਕਟਾਰੀਆ ਨੇ ਵੀ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਆਪਣੇ ਸੁਝਾਅ ਦਿੱਤੇ ਅਤੇ ਸਰੋਤਾਂ ਦੇ ਪ੍ਰਭਾਵਸ਼ਾਲੀ ਉਪਯੋਗ 'ਤੇ ਜ਼ੋਰ ਦਿੱਤਾ | ਇਸ ਮੌਕੇ ਐਸ.ਐਮ.ਓ. ਡਾ. ਅਨਿਲ ਸਰੀਨ ਵੀ ਹਾਜ਼ਰ ਸਨ |
ਸਿਵਲ ਸਰਜਨ ਵਲੋਂ ਲਾਰਡ ਮਹਾਂਵੀਰ ਸਿਵਲ ਹਸਪਤਾਲ ਦਾ ਦੌਰਾ <br/>
ਅਜੀਤ ਡੈਸਕ
24-12-2025